Punjab News: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਸੰਧੂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ।ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ।

Continues below advertisement

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਭ ਤੋਂ ਪਹਿਲਾਂ ਮੈਂ ਤਰਨ ਤਾਰਨ ਸਾਹਿਬ ਦੇ ਸਮੂਹ ਸੂਝਵਾਨ ਤੇ ਦਲੇਰ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਉਹਨਾਂ ਨੂੰ ਮੁਬਾਰਕਬਾਦ ਵੀ ਦਿੰਦਾ ਹਾਂ ਕਿ ਉਹਨਾਂ ਨੇ ਬੇਮਿਸਾਲ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਅਤੇ ਪੰਜਾਬ ਪੁਲਿਸ ਦੀ ਬੁਰਛਾਗਰਦੀ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਉਹਨਾਂ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ। 

Continues below advertisement

ਖ਼ਾਲਸਾ ਪੰਥ ਤੇ ਪੰਜਾਬ ਤਰਨ ਤਾਰਨ ਸਾਹਿਬ ਦੇ ਵੋਟਰਾਂ ਦਾ ਹਮੇਸ਼ਾਂ ਰਿਣੀ ਰਹੇਗਾ ਕਿ ਉਹਨਾਂ ਨੇ ਬੇਮਿਸਾਲ ਰਿਵਾਇਤੀ ਦ੍ਰਿੜਤਾ ਤੇ ਦਲੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਜੀ ਰੰਧਾਵਾ ਨੂੰ ਡਟ ਕੇ ਵੋਟਾਂ ਪਾਈਆਂ। 

ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਜੁਝਾਰੂ ਵਰਕਰ ਸਾਹਿਬਾਨ ਤੇ ਲੀਡਰ ਸਾਹਿਬਾਨ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਸਰਕਾਰੀ ਅਫ਼ਸਰਸ਼ਾਹੀ ਤੇ ਪੰਜਾਬ ਪੁਲਿਸ ਦੀ ਤਾਕਤ ਦੇ ਅੰਨ੍ਹੇ ਦੁਰਉਪਯੋਗ ਵਿਰੁੱਧ ਡਟ ਕੇ ਖਲੋ ਕੇ ਪਾਰਟੀ, ਪੰਥ ਅਤੇ ਪੰਜਾਬ ਦੇ ਉਮੀਦਵਾਰ ਦੀ ਸਫਲਤਾ ਲਈ ਨਿਡਰ ਹੋ ਕੇ ਤੇ ਪੂਰੀ ਲਗਨ ਨਾਲ ਦਿਨ ਰਾਤ ਮਿਹਨਤ ਕੀਤੀ । ਤਰਨ ਤਾਰਨ ਸਾਹਿਬ ਦੇ ਬਹਾਦਰ ਵੋਟਰਾਂ ਦੇ ਪਿਆਰ ਸਦਕਾ ਇਹ ਚੋਣ ਨਤੀਜਾ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਬੇਮਿਸਾਲ ਨੈਤਿਕ ਫ਼ਤਿਹ ਹੋ ਨਿੱਬੜਿਆ ਹੈ।

ਜ਼ਿਕਰ ਕਰ ਦਈਏ ਕਿ 'ਆਪ' ਉਮੀਦਵਾਰ ਹਰਮੀਤ ਸੰਧੂ 12,091 ਵੋਟਾਂ ਨਾਲ ਜਿੱਤੇ। ਉਨ੍ਹਾਂ ਨੂੰ ਕੁੱਲ 42649 ਵੋਟਾਂ ਮਿਲੀਆਂ। ਹਰਮੀਤ ਸੰਧੂ ਇੱਥੋਂ ਚੌਥੀ ਵਾਰ ਵਿਧਾਇਕ ਚੁਣੇ ਗਏ ਹਨ। ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ 30,558 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੀ। ਅਕਾਲੀ ਦਲ-ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਖਾਲਸਾ 19,620 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ। ਕਾਂਗਰਸ 15,078 ਵੋਟਾਂ ਨਾਲ ਚੌਥੇ ਸਥਾਨ 'ਤੇ ਰਹੀ। ਭਾਜਪਾ ਉਮੀਦਵਾਰ 6,239 ਵੋਟਾਂ ਪ੍ਰਾਪਤ ਕਰਕੇ 10,000 ਦਾ ਅੰਕੜਾ ਵੀ ਨਹੀਂ ਛੂਹ ਸਕਿਆ।