(Source: ECI/ABP News)
ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ, ਹੁਣ ਤੱਕ 83 ਉਮੀਦਵਾਰ ਐਲਾਨੇ
Shiromani Akaali Dal: ਅਕਾਲੀ ਦਲ ਨੇ ਐਲਾਨੇ ਆਪਣੇ ਤਿੰਨ ਹੋਰ ਉਮੀਦਵਾਰ
![ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ, ਹੁਣ ਤੱਕ 83 ਉਮੀਦਵਾਰ ਐਲਾਨੇ Sukhbir Badal's Party Declares 83 Punjab Assembly Poll Candidates ਸ਼੍ਰੋਮਣੀ ਅਕਾਲੀ ਦਲ ਨੇ ਮਾਰੀ ਬਾਜ਼ੀ, ਹੁਣ ਤੱਕ 83 ਉਮੀਦਵਾਰ ਐਲਾਨੇ](https://feeds.abplive.com/onecms/images/uploaded-images/2021/11/03/41307d79aed67c11e61a4c45527e1795_original.jpg?impolicy=abp_cdn&imwidth=1200&height=675)
Shiromani Akaali Dal: ਅਕਾਲੀ ਦਲ ਨੇ ਐਲਾਨੇ ਆਪਣੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਕੀਤਾ ਹੈ। ਪਾਰਟੀ ਹੁਣ ਤੱਕ 83 ਉਮੀਦਵਾਰ ਐਲਾਨ ਚੁੱਕੀ ਹੈ।
SAD President S Sukhbir Singh Badal announced Sunita Chaudhry from Balachaur, Jaspal Singh Bitu Chatha from Patiala Rural and youth leader Bachittar Singh Kohar from Shahkot assembly constituency as party candidates. Total 83.
— Dr Daljit S Cheema (@drcheemasad) November 13, 2021
ਚੀਮਾ ਨੇ ਆਪਣੇ ਟਵੀਟ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਅਕਾਲੀ ਦਲ ਹੁਣ ਤੱਕ ਆਪਣੇ ਕੁੱਲ 83 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ। ਇਹ ਸਾਰੇ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ। ਪਾਰਟੀ ਵੱਲੋਂ ਹੁਣ ਤੱਕ 83 ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ। ਜਦਕਿ 14 ਉਮੀਦਵਾਰਾਂ ਦੀ ਸੂਚੀ ਵੀ ਜਲਦੀ ਹੀ ਆ ਜਾਵੇਗੀ। ਹਾਲ ਹੀ ਵਿੱਚ ਪਾਰਟੀ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਰਾਜ ਸਿੰਘ ਭੂੰਦੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਇਹ ਬ੍ਰੇਕਿੰਗ ਨਿਊਜ਼ ਹੈ, ਜੋ ਅਪਡੇਟ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)