ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜਾ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਅਜਿਹੇ ਦੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੇ ਵਿੱਚ ਉਨ੍ਹਾਂ ਦੀ ਬਾਂਹ ਉੱਤੇ arm sling pouch ਲੱਗਿਆ ਹੋਇਆ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਕਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮੋਢਾ ਉਤਰ ਗਿਆ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਮੋਢਾ ਕੁੱਝ ਦਿਨ ਪਹਿਲਾਂ ਹੀ ਉਤਰਿਆ ਹੈ। ਜਿਸ ਕਰਕੇ ਤਸਵੀਰਾਂ ਦੇ ਵਿੱਚ ਦੇਖ ਸਕਦੇ ਹੋ ਉਨ੍ਹਾਂ ਨੇ ਬਾਂਹ ਨੂੰ ਠੀਕ ਕਰਨ ਦੇ ਲਈ ਸਲਿੰਗ ਪੋਚ ਪਹਿਣਿਆ ਹੋਇਆ ਹੈ। ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈਆਂ ਹਨ। ਦੱਸ ਦਈਏ ਪਿਛਲੇ ਸਾਲ ਉਨ੍ਹਾਂ ਨੂੰ ਸੱਟ ਲੱਗ ਗਈ ਸੀ। ਜਿਸ ਕਾਰਨ ਉਨ੍ਹਾਂ ਦੇ ਸੱਜੇ ਪੈਰ ਦੀ ਉਂਗਲ ਟੁੱਟ ਗਈ ਸੀ। ਜਿਸ ਦੀ ਸਰਜਰੀ ਹੋਈ ਸੀ।

ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਸੂਬਾ ਸਿੰਘ ਬਾਦਲ ਘਰ ਉਨ੍ਹਾਂ ਦੀ ਧਰਮਪਤਨੀ ਦੇ ਦਿਹਾਂਤ ਮੌਕੇ ਦੁੱਖ ਸਾਂਝਾ ਕਰਨ ਪਹੁੰਚੇ ਸਨ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਲਿਖਿਆ ਕਿ ''ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੇਰੇ ਭਰਾਵਾਂ ਵਰਗੇ ਮਿੱਤਰ ਸ. ਸੂਬਾ ਸਿੰਘ ਬਾਦਲ ਦੇ ਧਰਮਪਤਨੀ ਬੀਬੀ ਪਰਮਜੀਤ ਕੌਰ ਜੀ ਦੇ ਬੇਵਕਤੇ ਅਕਾਲ ਚਲਾਣਾ ਕਰ ਜਾਣ 'ਤੇ ਅੱਜ ਫ਼ਰੀਦਕੋਟ ਵਿਖੇ ਉਹਨਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੂਰੇ ਪਰਿਵਾਰ ਲਈ ਇਹ ਵੱਡਾ ਘਾਟਾ ਹੈ, ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ਣ'' ।

 

ਇਸ ਤੋਂ ਇਲਾਵਾ ਉਹ ਬੀਤੇ ਦਿਨ ਧਰਮਕੋਟ ਪਹੁੰਚੇ, ਜਿੱਥੇ ਉਨ੍ਹਾਂ ਨੇ ਹਲਕਾ ਪਾਰਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।