ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਬਾਰੇ ਸਖਤ ਸਟੈਂਡ ਲੈਂਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੁਰੱਖਿਆ ’ਚ ਸੰਨ੍ਹ ਲੱਗਣ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਜਿਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ।



ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਸੂਬੇ ਨੂੰ ਚਲਾਉਣ ਦੇ ਯੋਗ ਤੇ ਸਮਰੱਥ ਨਹੀਂ ਹਨ, ਜਿਸ ਲਈ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਹੁਣ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਘੱਟੋ-ਘੱਟ ਇਹ ਆਸ ਰੱਖੀ ਜਾ ਰਹੀ ਸੀ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਦਾ ਦੌਰਾ ਸੁਰੱਖਿਅਤ ਨੇਪਰੇ ਚੜ੍ਹੇਗਾ ਪਰ ਇਸ ਦੇ ਫੇਲ੍ਹ ਹੋਣ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਆਮ ਆਦਮੀ ਵੀ ਸੁਰੱਖਿਅਤ ਨਹੀਂ।





ਸੁਖਬੀਰ ਨੇ ਕਿਹਾ ਕਿ ਇਹ ਹਾਲਾਤ ਪੰਜਾਬ ਕਾਂਗਰਸ ਨੇ ਖੁਦ ਬਣਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਖ਼ਿਲਾਫ਼ ਬਦਲਾਖੋਰੀ ਵਾਸਤੇ ਝੂਠੇ ਮੁਕੱਦਮੇ ਦਰਜ ਕਰਨ ਦੇ ਚੱਕਰ ਵਿੱਚ ਕਾਂਗਰਸ ਪਾਰਟੀ ਨੇ ਪੁਲਿਸ ਫੋਰਸ ਅਤੇ ਇਸ ਦੀ ਕਮਾਂਡ ਚੇਨ ਹੀ ਤਬਾਹ ਕਰ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੋ ਵਾਰ ਡੀਜੀਪੀ ਬਦਲੇ ਗਏ ਤੇ ਸਿਖ਼ਰਲੇ ਪੱਧਰ ’ਤੇ ਤਬਦੀਲੀਆਂ ਵੱਖਰੀਆਂ ਹੋਈਆਂ। ਉਨ੍ਹਾਂ ਕਿਹਾ ਕਿ ਕਦੇ ਇਕ ਪੇਸ਼ੇਵਰ ਪੁਲੀਸ ਫੋਰਸ ਰਹੀ ਪੰਜਾਬ ਪੁਲਿਸ ਦਾ ਕਾਂਗਰਸ ਪਾਰਟੀ ਵੱਲੋਂ ਸਿਆਸੀਕਰਨ ਕਰਨ ’ਤੇ ਮੌਜੂਦਾ ਹਾਲਾਤ ਬਣ ਗਏ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



 


https://play.google.com/store/



 


https://apps.apple.com/in/app/811114904