Punjab news: ਬੇਮੌਸਮੀ ਬਰਸਾਤ ਕਰਕੇ ਫਸਲਾਂ ਹੋਈਆਂ ਖ਼ਰਾਬ, ਸੁਖਬੀਰ ਬਾਦਲ ਨੇ CM ਮਾਨ ਨੂੰ ਫਸਲਾਂ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਆਖੀ ਗੱਲ
Punjab news: ਪੰਜਾਬ ਵਿੱਚ ਪਈ ਬੇਮੌਸਮੀ ਬਰਸਾਤ ਕਰਕੇ ਮਾਲਵਾ ਖੇਤਰ ਵਿੱਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਜਿਸ ਨੂੰ ਲੈਕੇ ਸੁਖਬੀਰ ਬਾਦਲ ਨੇ ਟਵੀਟ ਕਰਕੇ ਫਸਲਾਂ ਦੀ ਗਿਰਦਾਵਰੀ ਅਤੇ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਨੂੰ ਹੁਕਮ ਦੇਣ ਲਈ ਕਿਹਾ ਹੈ।
Punjab news: ਪੰਜਾਬ ਵਿੱਚ ਮੌਸਮ ਬਦਲ ਗਿਆ ਹੈ ਜਿਸ ਕਰਕੇ ਕਾਫੀ ਮੀਂਹ ਪਿਆ। ਉੱਥੇ ਹੀ ਇਸ ਬੇਮੌਸਮੀ ਮੀਂਹ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿੱਥੇ ਇੱਕ ਅਪਰੈਲ ਤੋਂ ਕਣਕ ਦੀ ਵਾਢੀ ਲਈ ਹੁਕਮ ਦੇ ਦਿੱਤੇ ਗਏ ਹਨ, ਉੱਥੇ ਹੀ ਇਸ ਬੇਮੌਸਮੀ ਬਰਸਾਤ ਪੈਣ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਮਾਲਵਾ ਖੇਤਰ ਵਿੱਚ ਬੇਮੌਸਮੀ ਬਰਸਾਤ ਪੈਣ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਪੱਕੀਆਂ ਫਸਲਾਂ ਖਰਾਬ ਹੋ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਦੋਹਰਾ ਝਟਕਾ ਲੱਗਿਆ ਹੈ, ਜਿਨ੍ਹਾਂ ਨੇ ਥੋੜੇ ਸਮਾਂ ਪਹਿਲਾਂ ਹੀ ਓਲਾ ਡਿੱਗਣ ਕਰਕੇ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਇਸ ਕਰਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਲਈ ਅਤੇ ਤੁਰੰਤ ਮੁਆਵਜ਼ਾ ਦੇਣ ਦਾ ਹੁਕਮ ਦੇਣ ਲਈ ਕਿਹਾ ਹੈ।
Unseasonal rain and hailstorm has flattened the wheat crop across vast swathes in the Malwa region of the State. This is a double blow for farmers who face a hailstorm some time back also. CM @BhagwantMann should order a girdwari to assess damage to the wheat crop as well as… pic.twitter.com/AxdNDPIHta
— Sukhbir Singh Badal (@officeofssbadal) March 30, 2024
ਜ਼ਿਕਰਯੋਗ ਹੈ ਕਿ ਕਈ ਕਿਸਾਨ ਪਹਿਲਾਂ ਹੀ ਆਪਣੀ ਹੱਕੀ ਮੰਗਾਂ ਲਈ ਬਾਰਡਰਾਂ 'ਤੇ ਬੈਠੇ ਹਨ ਅਤੇ ਕਈ ਤਰ੍ਹਾਂ ਦੇ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਬੇਮੌਸਮੀ ਬਰਸਾਤ ਪੈਣ ਕਰਕੇ ਕਿਸਾਨਾਂ ਦਾ ਹੋਰ ਨੁਕਸਾਨ ਹੋ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।