Punjab news: ਪੰਜਾਬ ਵਿੱਚ ਮੌਸਮ ਬਦਲ ਗਿਆ ਹੈ ਜਿਸ ਕਰਕੇ ਕਾਫੀ ਮੀਂਹ ਪਿਆ। ਉੱਥੇ ਹੀ ਇਸ ਬੇਮੌਸਮੀ ਮੀਂਹ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿੱਥੇ ਇੱਕ ਅਪਰੈਲ ਤੋਂ ਕਣਕ ਦੀ ਵਾਢੀ ਲਈ ਹੁਕਮ ਦੇ ਦਿੱਤੇ ਗਏ ਹਨ, ਉੱਥੇ ਹੀ ਇਸ ਬੇਮੌਸਮੀ ਬਰਸਾਤ ਪੈਣ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।


ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਮਾਲਵਾ ਖੇਤਰ ਵਿੱਚ ਬੇਮੌਸਮੀ ਬਰਸਾਤ ਪੈਣ ਕਰਕੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ, ਪੱਕੀਆਂ ਫਸਲਾਂ ਖਰਾਬ ਹੋ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਦੋਹਰਾ ਝਟਕਾ ਲੱਗਿਆ ਹੈ, ਜਿਨ੍ਹਾਂ ਨੇ ਥੋੜੇ ਸਮਾਂ ਪਹਿਲਾਂ ਹੀ ਓਲਾ ਡਿੱਗਣ ਕਰਕੇ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ। ਇਸ ਕਰਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਲਈ ਅਤੇ ਤੁਰੰਤ ਮੁਆਵਜ਼ਾ ਦੇਣ ਦਾ ਹੁਕਮ ਦੇਣ ਲਈ ਕਿਹਾ ਹੈ।






ਜ਼ਿਕਰਯੋਗ ਹੈ ਕਿ ਕਈ ਕਿਸਾਨ ਪਹਿਲਾਂ ਹੀ ਆਪਣੀ ਹੱਕੀ ਮੰਗਾਂ ਲਈ ਬਾਰਡਰਾਂ 'ਤੇ ਬੈਠੇ ਹਨ ਅਤੇ ਕਈ ਤਰ੍ਹਾਂ ਦੇ ਸੰਘਰਸ਼ ਕਰ ਰਹੇ ਹਨ, ਉੱਥੇ ਹੀ ਬੇਮੌਸਮੀ ਬਰਸਾਤ ਪੈਣ ਕਰਕੇ ਕਿਸਾਨਾਂ ਦਾ ਹੋਰ ਨੁਕਸਾਨ ਹੋ ਗਿਆ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।