Punjab Politics: ਕੀ ਸੇਧ ਦੇ ਰਹੇ ਨੇ ਸੁਖਬੀਰ ਬਾਦਲ ? ਕਿਹਾ- ਸਾਡੀ ਸਰਕਾਰ ‘ਚ ਕੋਈ ਨਹੀਂ ਭਰਦਾ ਸੀ ਬਿਜਲੀ ਦਾ ਬਿੱਲ , ਬਿਨਾਂ ਨੰਬਰ ਦੇ ਚੱਲਦੇ ਸੀ ਮੋਟਰਸਾਈਕਲ
ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਲੋਕ ਬਿਜਲੀ ਦਾ ਬਿੱਲ ਹੀ ਨਹੀਂ ਭਰਦੇ ਸਨ। ਇਸ ਦੇ ਬਾਵਜੂਦ ਕਿਸੇ ਵੀ ਬਿਜਲੀ ਕਰਮਚਾਰੀ ਵੱਲੋਂ ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਂਦਾ ਸੀ
Punjab Politics: ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਫਾਜ਼ਿਲਕਾ ਪੁੱਜੇ ਸਨ। ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਅਤੇ ਭਾਜਪਾ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਨਾ ਤਾਂ ਲੋਕ ਬਿਜਲੀ ਦੇ ਬਿੱਲ ਭਰਦੇ ਸਨ ਅਤੇ ਨਾ ਹੀ ਬਿਜਲੀ ਵਾਲੇ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ, ਇਹੀ ਨਹੀਂ ਸਰਹੱਦੀ ਖੇਤਰ ਦੇ ਲੋਕ ਬਿਨਾਂ ਨੰਬਰੀ ਮੋਟਰਸਾਈਕਲਾਂ ਦੀ ਨਿਡਰ ਹੋ ਕੇ ਸਵਾਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਕੋਈ ਪੁੱਛਦਾ ਨਹੀਂ ਸੀ।
ਫਾਜ਼ਿਲਕਾ ਦੀ ਘਾਸ ਮੰਡੀ 'ਚ ਆਯੋਜਿਤ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫਾਜ਼ਿਲਕਾ 'ਚ ਅੱਜ ਤੱਕ ਜੋ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ। ਸੂਬੇ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਗਨ ਸਕੀਮ, ਪੈਨਸ਼ਨ ਸਕੀਮ ਅਤੇ ਹੋਰ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ, ਜਿਸ ਕਰਕੇ ਗ਼ਰੀਬਾਂ ਨੂੰ ਕੋਈ ਵੀ ਲਾਭ ਨਹੀਂ ਮਿਲ ਰਿਹਾ।
ਇਸ ਮੌਕੇ ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਲੋਕ ਬਿਜਲੀ ਦਾ ਬਿੱਲ ਹੀ ਨਹੀਂ ਭਰਦੇ ਸਨ। ਇਸ ਦੇ ਬਾਵਜੂਦ ਕਿਸੇ ਵੀ ਬਿਜਲੀ ਕਰਮਚਾਰੀ ਵੱਲੋਂ ਉਨ੍ਹਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਂਦਾ ਸੀ, ਇੰਨਾ ਹੀ ਨਹੀਂ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਰਹਿਣ ਵਾਲੇ ਲੋਕਾਂ ਨੇ ਕਦੇ ਮੋਟਰਸਾਇਕਲਾਂ ਉੱਤੇ ਨੰਬਰ ਹੀ ਨਹੀਂ ਲਾਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ