ਕਿਸਾਨਾਂ ਦੇ ਹਿੱਤਾਂ ਲਈ ਅਕਾਲੀ ਦਲ ਕੇਂਦਰ ਨਾਲ ਮੱਥਾ ਲਾਉਣ ਲਈ ਤਿਆਰ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਸੁਖਬੀਰ ਬਾਦਲ ਨੇ ਕਿਹਾ ਮੌਜੂਦਾ ਸਮੇਂ ਖੇਤੀਬਾੜੀ ਉਤਪਾਦਨ ਵਿੱਚ ਨਿਵੇਸ਼ ਤੇ ਹੋਰ ਲੋੜੀਂਦੀਆਂ ਵਸਤਾਂ ਦੀ ਕੀਮਤ ਬਹੁਤ ਵਧ ਗਈ ਹੈ, ਜਦਕਿ ਕਿਸਾਨਾਂ ਦੀਆਂ ਜਿਣਸਾਂ ਦੀਆਂ ਕੀਮਤਾਂ ਵਿੱਚ ਖੜ੍ਹੋਤ ਆ ਗਈ ਹੈ।
ਚੰਡੀਗੜ੍ਹ: ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕੌਮਾਂਤਰੀ ਬਜ਼ਾਰ ਦੀਆਂ ਕੀਮਤਾਂ ਨਾਲੋਂ ਕਿਤੇ ਵੱਧ ਦੱਸਣ ਦੇ ਬਿਆਨ 'ਤੇ ਸਿਆਸਤ ਛਿੜੀ ਹੋਈ ਹੈ। ਅਜਿਹੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਪਸ਼ਟ ਕੀਤਾ ਕਿ ਝੋਨੇ ਤੇ ਕਣਕ ਦੀ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਖ਼ਰੀਦ ਦੀ ਗਾਰੰਟੀ ਦੇ ਮੁੱਦੇ ’ਤੇ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।
ਕੇਂਦਰ ਵੱਲੋਂ ‘ਇੱਕ ਦੇਸ਼, ਇੱਕ ਮੰਡੀ’ ਦੇ ਸੰਕਲਪ ਨੂੰ ਲਾਗੂ ਕਰਨ ਦੇ ਮਾਮਲੇ ’ਤੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਮੁੱਢਲੇ ਪੜਾਅ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੌਜੂਦਾ ਵਿਵਸਥਾ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ ਪਰ ਜੇਕਰ ਕਿਸੇ ਵੀ ਪੜਾਅ ’ਤੇ ਇਸ ਨਾਲ ਛੇੜਛਾੜ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਖ਼ਿਲਾਫ਼ ਸੰਘਰਸ਼ ਵਿੱਢੇਗਾ।
ਸੁਖਬੀਰ ਬਾਦਲ ਨੇ ਕਿਹਾ ਮੌਜੂਦਾ ਸਮੇਂ ਖੇਤੀਬਾੜੀ ਉਤਪਾਦਨ ਵਿੱਚ ਨਿਵੇਸ਼ ਤੇ ਹੋਰ ਲੋੜੀਂਦੀਆਂ ਵਸਤਾਂ ਦੀ ਕੀਮਤ ਬਹੁਤ ਵਧ ਗਈ ਹੈ, ਜਦਕਿ ਕਿਸਾਨਾਂ ਦੀਆਂ ਜਿਣਸਾਂ ਦੀਆਂ ਕੀਮਤਾਂ ਵਿੱਚ ਖੜ੍ਹੋਤ ਆ ਗਈ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਮੰਡੀ ਕਾਨੂੰਨ ਸਬੰਧੀ ਜਾਰੀ ਕੀਤੇ ਆਰਡੀਨੈਂਸ ਦੇ ਮੁੱਦੇ ’ਤੇ ਕਾਂਗਰਸ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਬੁਲਾਏ ਜਾਣ ਬੇਤੁਕਾ ਕਰਾਰ ਦਿੱਤਾ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪੱਸ਼ਟੀਕਰਨ ਦੇ ਦਿੱਤਾ ਹੈ, ਜਿਸ ਰਾਹੀਂ ਉਨ੍ਹਾਂ ਮੀਡੀਆ ’ਤੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਾਏ ਹਨ।
- ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਦੇਸ਼ 'ਚ ਹਾਲਾਤ ਗੰਭੀਰ, ਪ੍ਰਧਾਨ ਮੰਤਰੀ ਨੇ ਕੀਤੀ ਸਮੀਖਿਆ ਬੈਠਕ
- ਪੰਜਾਬ ਦੇ ਹਾਲਾਤ ਵੇਖਦਿਆਂ ਕੈਪਟਨ ਦੇ ਸਖਤ ਕਦਮ, ਸੂਬੇ 'ਚ ਨਵੇਂ ਨਿਯਮ ਲਾਗੂ
- ਸਾਵਧਾਨ! ਕੋਰੋਨਾ ਵਾਇਰਸ ਦੀ ਰੋਕਥਾਮ ਲਈ ਬਣੇ ਨਿਯਮ ਤੋੜਨ 'ਤੇ ਹੋਵੇਗੀ ਜੇਲ੍ਹ
- ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਜਤਾਈ ਸੰਭਾਵਨਾ, ਗਰਮੀ ਤੋਂ ਮਿਲੇਗੀ ਰਾਹਤ
- ਸਾਬਕਾ ਪ੍ਰਧਾਨ ਮੰਤਰੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ
- ਸਾਵਧਾਨ! ਹਵਾ ਜ਼ਰੀਏ ਵੀ ਫੈਲ ਸਕਦਾ ਕੋਰੋਨਾ ਵਾਇਰਸ, ਖੋਜ 'ਚ ਵੱਡਾ ਖ਼ੁਲਾਸਾ
- ਕੋਰੋਨਾ ਵਾਇਰਸ: ਭਾਰਤ 'ਚ ਸਿਰਫ਼ ਦਸ ਦਿਨ 'ਚ ਤਿੰਨ ਲੱਖ ਹੋਏ ਕੋਰੋਨਾ ਮਰੀਜ਼, ਹਾਲਾਤ ਬੇਕਾਬੂ
- ਹੱਥ ਚੁੰਮ ਕੇ ਕੋਰੋਨਾ ਦਾ ਇਲਾਜ ਕਰਨ ਵਾਲਾ ਅਖੌਤੀ ਬਾਬਾ ਕੋਰੋਨਾ ਨਾਲ ਮਰਿਆ, ਕਈਆਂ ਨੂੰ ਲੈ ਡੁੱਬਿਆ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ