ਜੰਗ ਦੇ ਮਾਹੌਲ ਵਿਚਾਲੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਸੁਖਬੀਰ ਬਾਦਲ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਨਾਗਰਿਕ ਟਿਕਾਣਿਆਂ 'ਤੇ ਕੀਤੀ ਗਈ ਲਾਪਰਵਾਹੀ ਅਤੇ ਭੜਕਾਊ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦਾ ਹਾਂ।

India and Pakistan Tension: ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਪਾਕਿਸਤਾਨ ਵਲੋਂ ਭਾਰਤ ਦੇ 15 ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਾਕਿਸਤਾਨ ਨਾਕਾਮ ਰਿਹਾ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੌਜ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਫੌਜ ਦੇ ਜਵਾਨਾਂ ਨੂੰ ਕੀਤਾ ਸਲਾਮ
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਟਵੀਟ ਕਰਕੇ ਕਿਹਾ,ਪਾਕਿਸਤਾਨ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਨਾਗਰਿਕ ਟਿਕਾਣਿਆਂ 'ਤੇ ਕੀਤੀ ਗਈ ਲਾਪਰਵਾਹੀ ਅਤੇ ਭੜਕਾਊ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਆਪਣੀਆਂ ਹਥਿਆਰਬੰਦ ਫੌਜਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਨਾਪਾਕ ਕੋਸ਼ਿਸ਼ਾਂ ਨੂੰ ਸਫਲਤਾਪੂਰਵਕ ਨਾਕਾਮ ਕਰਨ ਲਈ ਸਲਾਮ ਕਰਦਾ ਹਾਂ!
ਨਾਲ ਹੀ ਸਾਰੇ ਭਾਰਤੀਆਂ, ਖਾਸ ਕਰਕੇ ਮੇਰੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ, ਅਤੇ ਗੈਰ-ਪ੍ਰਮਾਣਿਤ ਵੀਡੀਓ ਜਾਂ ਖ਼ਬਰਾਂ ਤੋਂ ਬਚਣ।
Strongly condemn Pakistan’s reckless and provocative shelling on civilian locations in Punjab and other parts of the country last night. I salute our Armed Forces for successfully foiling all their nefarious attempts!
— Sukhbir Singh Badal (@officeofssbadal) May 9, 2025
Also request all Indians, especially my Punjabi brothers and… pic.twitter.com/s6lyxDvrsU
ਅਸੀਂ ਆਪਣੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹਾਂ ਅਤੇ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਬਹਾਦਰ ਪੰਜਾਬੀ ਅੱਤਵਾਦ ਵਿਰੁੱਧ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਸਾਡੀ ਮਾਤ ਭੂਮੀ ਦੀ ਰੱਖਿਆ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















