ਚੰਡੀਗੜ੍ਹ: ਬੇਅਦਬੀ ਮਾਮਲਿਆਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜਦੋਂ ਸਾਡੀ ਸਰਕਾਰ ਸਮੇਂ ਬੇਅਦਬੀ ਹੋਈ ਸੀ ਤਾਂ ਕਾਂਗਰਸ ਨੇ ਸਿਆਸਤ ਖੇਡੀ ਸੀ। ਉਸ ਵੇਲੇ ਕਾਂਗਰਸ ਨੇ ਪੂਰਾ ਜ਼ੋਰ ਲਾਇਆ ਸੀ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਅੰਦਰ ਕਰੋ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜ ਸਾਲ ਬਾਦਲ ਪਰਿਵਾਰ ਨੂੰ ਬਦਨਾਮ ਕਰਨ 'ਤੇ ਜ਼ੋਰ ਦਿੱਤਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਅਸੀਂ ਵੀ ਤੁਹਾਡੇ ਮਗਰ ਪੈ ਸਕਦੇ ਸੀ, ਪਰ ਨਹੀਂ ਅਸੀਂ ਚਾਹੁੰਦੇ ਹਾਂ ਕਿ ਦੋਸ਼ੀ ਫੜੇ ਜਾਣ। ਉਨ੍ਹਾਂ ਕਿਹਾ ਕਿ ਜੇ ਪਹਿਲਾਂ ਦੋਸ਼ੀ ਫੜੇ ਜਾਂਦੇ ਤਾਂ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੁੰਦੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਲ ਮਾਮਲਾ ਹੈ। ਇਸ ਮਾਮਲੇ ਦੀ ਜਾਂਚ ਘੱਟੋ-ਘੱਟ ਕਿਸੇ ਜੱਜ ਤੋਂ ਕਰਵਾਉਣੀ ਚਾਹੀਦੀ ਸੀ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ ਬਾਰੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ, ਕਈ ਅਹਿਮ ਫੈਸਲੇ ਲਏ
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
https://play.google.com/store/apps/details?id=com.winit.starnews.hin