ਚੰਡੀਗੜ੍ਹ: ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਸਰਕਾਰ ਨੇ ਮੋਦੀ ਸਰਕਾਰ ਤੋਂ ਸਹੀ ਢੰਗ ਨਾਲ ਹੜ੍ਹਾਂ ਲਈ ਰਾਹਤ ਰਾਸ਼ੀ ਦੀ ਮੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹਾਲੇ ਤਕ ਕੈਪਟਨ ਸਰਕਾਰ ਨੇ ਮੋਦੀ ਸਰਕਾਰ ਨੂੰ ਪ੍ਰੋਪੋਜ਼ਲ ਬਣਾ ਕੇ ਹੀ ਨਹੀਂ ਭੇਜਿਆ, ਮਦਦ ਕਿੱਥੋਂ ਮਿਲੇਗੀ।
ਕੇਂਦਰ ਸਰਕਾਰ ਵੱਲੋਂ ਰਾਹਤ ਰਾਸ਼ੀ ਪ੍ਰਾਪਤ ਕਰਨ ਵਾਲੇ 10 ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਨਾ ਰੱਖਣ 'ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਕੋਲ ਹੜ੍ਹਾਂ ਦੇ ਖਰਾਬੇ ਅਤੇ ਨੁਕਸਾਨ ਦੀ ਪੂਰੀ ਜਾਣਕਾਰੀ ਸਹੀ ਢੰਗ ਨਾਲ ਪੇਸ਼ ਹੀ ਨਹੀਂ ਕੀਤੀ। ਇਸ ਪ੍ਰੋਪੋਜ਼ਲ ਤੋਂ ਬਗੈਰ ਕੇਂਦਰ ਸਰਕਾਰ ਮਦਦ ਕਿਵੇਂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਬਿਆਨਬਾਜ਼ੀ ਕਰ ਰਹੇ ਹਨ।
ਸੁਖਬੀਰ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਲੋਕਾਂ ਲਈ ਰਾਹਤ ਕਾਰਜ ਚਲਾ ਰਹੇ ਹਨ। ਦੱਸ ਦੇਈਏ ਕਿ ਕੈਪਟਨ ਸਰਕਾਰ ਨੇ ਪੀਐਮ ਮੋਦੀ ਤੋਂ 1,700 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੀ ਮੰਗ ਕੀਤੀ ਹੈ।
ਸੁਖਬੀਰ ਦਾ ਦਾਅਵਾ, ਕੈਪਟਨ ਨੇ ਮੋਦੀ ਤੋਂ ਹੜ੍ਹਾਂ ਲਈ ਰਾਹਤ ਰਾਸ਼ੀ ਨਹੀਂ ਮੰਗੀ!
ਏਬੀਪੀ ਸਾਂਝਾ
Updated at:
22 Aug 2019 08:43 PM (IST)
ਕੇਂਦਰ ਸਰਕਾਰ ਵੱਲੋਂ ਰਾਹਤ ਰਾਸ਼ੀ ਪ੍ਰਾਪਤ ਕਰਨ ਵਾਲੇ 10 ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਨਾ ਰੱਖਣ 'ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਕੋਲ ਹੜ੍ਹਾਂ ਦੇ ਖਰਾਬੇ ਅਤੇ ਨੁਕਸਾਨ ਦੀ ਪੂਰੀ ਜਾਣਕਾਰੀ ਸਹੀ ਢੰਗ ਨਾਲ ਪੇਸ਼ ਹੀ ਨਹੀਂ ਕੀਤੀ। ਇਸ ਪ੍ਰੋਪੋਜ਼ਲ ਤੋਂ ਬਗੈਰ ਕੇਂਦਰ ਸਰਕਾਰ ਮਦਦ ਕਿਵੇਂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਬਿਆਨਬਾਜ਼ੀ ਕਰ ਰਹੇ ਹਨ।
- - - - - - - - - Advertisement - - - - - - - - -