ਦਿੱਲੀ ਤੋਂ ਬਾਅਦ ਪੰਜਾਬ 'ਚ AAP ਦੀ ਸ਼ਰਾਬ ਪਾਲਿਸੀ 'ਤੇ ਉੱਠੇ ਸਵਾਲ, ਸੁਖਬੀਰ ਬਾਦਲ ਨੇ CBI-ED ਜਾਂਚ ਦੀ ਕੀਤੀ ਮੰਗ
Punjab Liquor Policy: ਆਮ ਆਦਮੀ ਪਾਰਟੀ ਦਿੱਲੀ ਵਿੱਚ ਤੋਂ ਬਾਅਦ ਹੁਣ ਪੰਜਾਬ ਆਪਣੀ ਆਬਕਾਰੀ ਨੀਤੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ।
Punjab Liquor Policy: ਆਮ ਆਦਮੀ ਪਾਰਟੀ ਦਿੱਲੀ ਵਿੱਚ ਤੋਂ ਬਾਅਦ ਹੁਣ ਪੰਜਾਬ ਆਪਣੀ ਆਬਕਾਰੀ ਨੀਤੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਗੰਭੀਰ ਦੋਸ਼ ਲਾਏ ਹਨ। ਬਾਦਲ ਨੇ ਪੰਜਾਬ 'ਚ ਸ਼ਰਾਬ ਨੀਤੀ ਦੇ ਨਾਂ 'ਤੇ 500 ਕਰੋੜ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਗਾਇਆ ਹੈ। ਨਾਲ ਹੀ ਬਾਦਲ ਨੇ ਇਸ ਮਾਮਲੇ ਦੀ ਸੀਬੀਆਈ ਅਤੇ ਈਡੀ ਤੋਂ ਜਾਂਚ ਦੀ ਮੰਗ ਕੀਤੀ ਹੈ।
ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਬਕਾਰੀ ਨੀਤੀ ਬਣਾਉਣ ਵੇਲੇ “ਦਿੱਲੀ ਮਾਡਲ” ਦੀ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਰਾਜਪਾਲ ਨੂੰ ਕਾਰਵਾਈ ਕਰਨ ਦੀ ਅਪੀਲ ਕਰੇਗਾ। ਬਾਦਲ ਨੇ ਕਿਹਾ, “ਹੁਣ ਜਦੋਂ ਦਿੱਲੀ ਆਬਕਾਰੀ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਪੰਜਾਬ ਦੇ ਮਾਮਲੇ ਵਿੱਚ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ। ਨੀਤੀ ਅਤੇ ਨੀਤੀ ਨਿਰਮਾਤਾ ਇੱਕੋ ਹਨ। ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਦਾ ਤਰੀਕਾ ਇੱਕ ਹੀ ਹੈ।
ਉਨ੍ਹਾਂ ਦੋਸ਼ ਲਾਇਆ, ‘‘ਦਿੱਲੀ ਵਾਂਗ ਪੰਜਾਬ ਵਿੱਚ ਵੀ ਸ਼ਰਾਬ ਦਾ ਤਕਰੀਬਨ ਸਾਰਾ ਕਾਰੋਬਾਰ ਦੋ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਗਿਆ। ਬਾਦਲ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਬਣਾਉਂਦੇ ਸਮੇਂ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿੱਲੀ 'ਚ ਆਪਣੀ ਪਾਰਟੀ ਨੂੰ ਹੀ ਫੌਲੋ ਕੀਤਾ।
ਸੁਖਬੀਰ ਬਾਦਲ ਨੇ ਵੱਡਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਰਾਘਵ ਚੱਢਾ ਚੰਡੀਗੜ੍ਹ ਦੇ ਹੋਟਲ ਦੀ 5ਵੀਂ ਮੰਜ਼ਿਲ 'ਤੇ ਪੰਜਾਬ ਦੀ ਆਬਕਾਰੀ ਨੀਤੀ ਬਾਰੇ ਮੀਟਿੰਗ ਕਰਦੇ ਰਹੇ। 30 ਮਈ ਨੂੰ ਦਿੱਲੀ ਵਿੱਚ ਮਨੀਸ਼ ਸਿਸੋਦੀਆ ਦੇ ਘਰ ਇੱਕ ਵੱਡੀ ਮੀਟਿੰਗ ਹੋਈ ਜਿਸ ਵਿੱਚ ਰਾਘਵ ਚੱਢਾ, ਵਿਜੇ ਨਾਇਰ ਤੋਂ ਇਲਾਵਾ ਪੰਜਾਬ ਦੇ ਵਿੱਤ ਕਮਿਸ਼ਨਰ ਅਤੇ ਆਬਕਾਰੀ ਕਮਿਸ਼ਨਰ ਵੀ ਮੌਜੂਦ ਸਨ। ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਅਗਲੀ ਮੀਟਿੰਗ 6 ਜੂਨ ਨੂੰ ਦਿੱਲੀ ਵਿਖੇ ਮਨੀਸ਼ ਸਿਸੋਦੀਆ ਦੇ ਘਰ ਫਿਰ ਹੋਈ। ਦਿੱਲੀ ਦੀਆਂ ਦੋਵੇਂ ਕੰਪਨੀਆਂ ਦੇ ਕਹੇ ਮੁਤਾਬਕ ਪੰਜਾਬ ਦੀ ਆਬਕਾਰੀ ਨੀਤੀ ਤਿਆਰ ਕੀਤੀ ਗਈ ਹੈ।