ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਬਿਕਰਮ ਮਜੀਠੀਆ ਤੇ ਮਹੇਸ਼ ਇੰਦਰ ਗਰੇਵਾਲ ਨੇ ਪਖਾਨਿਆਂ ਦੀ ਸਫ਼ਾਈ ਕੀਤੀ | ਸੁਖਬੀਰ ਬਾਦਲ ਨੂੰ ਵੀ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਸੀ, ਪਰ ਲੱਤ ਵਿੱਚ ਫਰੈਕਚਰ ਹੋਣ ਕਾਰਨ ਉਨ੍ਹਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਸੀ।
Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸ਼੍ਰੋਮਣੀ ਅਕਾਲੀ ਦਲ (Shiromni Akali dal) ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਸਖ਼ਤ ਸਜ਼ਾ ਭੁਗਤਣ ਲਈ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਬਾਦਲ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹਰਿਮੰਦਰ ਸਾਹਿਬ ਰਹੇ।
ਸਭ ਤੋਂ ਪਹਿਲਾਂ ਉਸ ਨੇ ਘੰਟਾ ਘਰ ਦੇ ਬਾਹਰ ਇੱਕ ਘੰਟਾ ਸੇਵਾਦਾਰ ਦੀ ਸੇਵਾ ਕੀਤੀ, ਗਲੇ ਵਿੱਚ ਤਖ਼ਤੀ ਤੇ ਸੇਵਾਦਾਰ ਦੇ ਕੱਪੜੇ ਪਾ ਕੇ, ਇੱਕ ਬਰਛਾ ਫੜਿਆ ਹੋਇਆ ਸੀ। ਇਸ ਉਪਰੰਤ ਕੀਰਤਨ ਸਰਵਣ ਕੀਤਾ ਤੇ ਅਖੀਰ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕਰਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਵਾਪਸ ਚਲੇ ਗਏ। ਸ਼ਾਮ ਨੂੰ ਉਹ ਫਿਰ ਹਰਿਮੰਦਰ ਸਾਹਿਬ ਆ ਕੇ ਜੁੱਤੀਆਂ ਦੀ ਸੇਵਾ ਕਰਨਗੇ।
ਜਦੋਂ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਸੁਖਦੇਵ ਸਿੰਘ ਢੀਂਡਸਾ ਨੇ ਜੂਠੇ ਭਾਂਡਿਆਂ ਦੀ ਸੇਵਾ ਕੀਤਾ। ਇਸ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਡਾ: ਦਲਜੀਤ ਸਿੰਘ ਚੀਮਾ, ਬਿਕਰਮ ਮਜੀਠੀਆ ਤੇ ਮਹੇਸ਼ ਇੰਦਰ ਗਰੇਵਾਲ ਨੇ ਪਖਾਨਿਆਂ ਦੀ ਸਫ਼ਾਈ ਕੀਤੀ | ਸੁਖਬੀਰ ਬਾਦਲ ਨੂੰ ਵੀ ਪਖਾਨੇ ਸਾਫ਼ ਕਰਨ ਦੀ ਸਜ਼ਾ ਸੁਣਾਈ ਗਈ ਸੀ, ਪਰ ਲੱਤ ਵਿੱਚ ਫਰੈਕਚਰ ਹੋਣ ਕਾਰਨ ਉਨ੍ਹਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਸੀ।
#WATCH | Punjab: SAD leaders Daljit Singh Cheema, Bikram Singh Majithia and Maheshinder Singh Grewal clean toilets at the Golden Temple in Amritsar, as part of the religious punishment announced by the Akal Takht yesterday. pic.twitter.com/RfoO3N5ZFI
— ANI (@ANI) December 3, 2024
ਇਸ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਰਾਮ ਰਹੀਮ ਮਾਮਲੇ ਵਿੱਚ 5 ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਹੋਈ ਸੀ ਜਿਸ ਵਿੱਚ ਉਨ੍ਹਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਦੇ ਹੋਰ ਕੈਬਨਿਟ ਮੈਂਬਰਾਂ ਨੂੰ ਧਾਰਮਿਕ ਬੇਅਦਬੀ ਦੇ ਦੋਸ਼ਾਂ ਵਿੱਚ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ਵਿੱਚ 30 ਅਗਸਤ, 2024 ਨੂੰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਤਨਖਾਹੀਆ' ਘੋਸ਼ਿਤ ਕੀਤਾ ਗਿਆ ਸੀ।