ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੇ ਇਕ ਵਾਰ ਫਿਰ ਤੋਂ ਐੱਸ.ਵਾਈ.ਐੱਲ. ਲਿੰਕ ਨਹਿਰ ਦਾ ਮੁੱਦਾ ਚਰਚਾ 'ਚ ਲੈ ਆਂਦਾ ਹੈ।ਫਿਲਹਾਲ ਸਿੱਧੂ ਦਾ ਇਹ ਗੀਤ ਯੂਟਿਊਬ ਤੋਂ ਹੱਟਾ ਦਿੱਤਾ ਗਿਆ ਹੈ।ਜਿਸ ਕਾਰਨ ਉਸਦੇ ਫੈਨਸ ਕਾਫ਼ੀ ਨਿਰਾਸ਼ ਹਨ।ਇਸ ਗੀਤ ਨੂੰ ਬੈਨ ਕਰਨ ਦਾ ਮੁੱਦਾ ਬੀਤੇ ਕੱਲ੍ਹ ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਵੀ ਚੁੱਕਿਆ ਸੀ।
ਅੱਜ ਇਸ ਮਾਮਲੇ 'ਤੇ ਸੁਖਬੀਰ ਬਾਦਲ ਨੇ ਇਕ ਵੀਡੀਓ ਸ਼ੇਅਰ ਕੀਤਾ ਹੈ।ਬਾਦਲ ਨੇ ਇੱਕ 2016 ਦੀ ਪ੍ਰੈੱਸ ਕਾਨਫਰੰਸ ਸ਼ੇਅਰ ਕੀਤਾ ਹੈ ਜੋ ਉਨ੍ਹਾਂ ਨੇ ਐੱਸ.ਵਾਈ. ਐੱਲ ਦੇ ਮੁੱਦੇ 'ਤੇ ਕੀਤਾ ਸੀ।
ਇਸ ਵੀਡੀਓ ਦੇ ਕੈਪਸ਼ਨ 'ਚ ਸੁਖਬੀਰ ਬਾਦਲ ਨੇ ਲਿਖਿਆ, "ਪ੍ਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਕੈਬਿਨੇਟ ਵਿੱਚ ਫ਼ੈਸਲਾ ਕਰਕੇ ਐੱਸ.ਵਾਈ.ਐੱਲ. ਨਹਿਰ ਦਾ ਮੁੱਦਾ ਜੜ੍ਹੋਂ ਪੁੱਟ ਸੁੱਟਿਆ ਸੀ, ਕਿ ਨਾ ਅਸੀਂ ਪੰਜਾਬ ਦਾ ਪਾਣੀ ਦਿਆਂਗੇ ਅਤੇ ਨਾ ਹੀ ਨਹਿਰ ਦੀ ਉਸਾਰੀ ਹੋਣ ਦਿਆਂਗੇ। ਇਸ ਦੇ ਨਾਲ ਹੀ ਉਹਨਾਂ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਵੀ ਦੇ ਦਿੱਤੀ ਸੀ। ਇਹਨਾਂ ਤੱਥਾਂ ਦਾ ਪ੍ਰਤੱਖ ਸਬੂਤ ਹੈ 2016 ਦੀ ਪ੍ਰੈੱਸ ਕਾਨਫ਼ਰੰਸ ਦੀ ਇਹ ਵੀਡੀਓ"
ਪੰਜਾਬ ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ ‘ਐੱਸ. ਵਾਈ. ਐੱਲ.’ ਦੇ ਬੈਨ ਹੋਣ ਦਾ ਮੁੱਦਾ ਚੁੱਕਿਆ ਹੈ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਿੱਧੂ ਦਾ ‘ਐੱਸ. ਵਾਈ. ਐੱਲ.’ ਗੀਤ ਕੇਂਦਰ ਸਰਕਾਰ ਨੇ ਬੈਨ ਕਰਵਾਇਆ ਹੈ।ਸੁਖਪਾਲ ਖਹਿਰਾ ਨੇ ਇਹ ਵੀ ਕਿਹਾ ਕਿ ਭਾਰਤ ਇਕ ਆਜ਼ਾਦ ਦੇਸ਼ ਹੈ ਤੇ ਇਥੇ ਹਰ ਇਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਇੰਝ ਗੀਤ ਤੇ ਅਕਾਊਂਟਸ ਬੈਨ ਕਰਨ ਤੋਂ ਸਾਫ ਜ਼ਾਹਿਰ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਲੋਕ ਆਪਣੀ ਆਵਾਜ਼ ਚੁੱਕ ਸਕਣ।
ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੁੱਦਾ ਜ਼ਰੂਰ ਚੁੱਕਣਗੇ। ਉਨ੍ਹਾਂ ਕਿਹਾ ਕਿ ਜਿਹੜੀ ਮਰਜ਼ੀ ਸਰਕਾਰ ਹੋਵੇ, ਲੋਕਾਂ ਦੀ ਆਵਾਜ਼ ਬੰਦ ਕਰਨ ਦਾ ਕੋਈ ਚਾਂਸ ਨਹੀਂ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ