ਅੰਮ੍ਰਤਿਸਰ: ਪੂਰੇ ਦੇਸ਼ ‘ਚ ਰੱਖੜੀ ਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਂਵਾਂ ‘ਤੇ ਸਿਆਸਤਦਾਨਾਂ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਕੁਝ ਅਜਿਹਾ ਹੀ ਨਜ਼ਾਰਾ ਰੱਖੜ ਪੁੰਨੀਆ ਦੇ ਮੇਲੇ ‘ਚ ਵੀ ਦੇਖਣ ਨੂੰ ਮਿਲਿਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੁੱਜੇ ਤੇ ਉਨ੍ਹਾਂ ਨੇ ਕਾਂਗਰਸੀਆਂ ਨੂੰ ਰੱਜ ਕੇ ਰਗੜੇ ਲਾਏ।
ਸੁਖਬੀਰ ਬਾਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦੇ ਕਿਹਾ ਕਿ ਸੂਬੇ ‘ਚ ਨਸ਼ਾ ਕਾਂਗਰਸੀ ਤੇ ਪੁਲਿਸ ਮਿਲ ਕੇ ਫੈਲਾ ਰਹੇ ਹਨ। ਸੀਐਮ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਕੇ ਬੇਅਦਬੀ ਕੀਤੀ ਹੈ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਤਾਂ ਇਤਿਹਾਸਕ ਨਗਰ ਕੀਰਤਨ ਦਾ ਸਵਾਗਤ ਕਰਨ ਦਾ ਸਮਾਂ ਵੀ ਨਹੀਂ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ‘ਚ ਹੋ ਰਹੀ ਮਾਈਨਿੰਗ ਰਾਹੀਂ ਸਰਕਾਰੀ ਖ਼ਜਾਨੇ ਨੂੰ ਲੁੱਟਿਆ ਜਾ ਰਿਹਾ ਹੈ। ਰੇਤ ਦੀ ਬੋਲੀ ਨਹੀਂ ਲਾਈ ਜਾ ਰਹੀ। ਸੁਖਬੀਰ ਬਾਦਲ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਦੇ ਨਾਂ ਦੀ ਮਾਲਾ ਜਪੀ। ਕੇਂਦਰ ਸਰਕਾਰ ਦਾ ਗੁਣਗਾਨ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਅਗਵਾਈ ਵਾਲੀ ਸਰਕਾਰ ਨੇ ਹੀ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੁਆਈ ਹੈ। ਸੂਬੇ ‘ਚ ਜਿਨ੍ਹਾਂ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀ ਨੁਮਾਇੰਦਗੀ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਹੈ। ਇਸ ’ਚ ਕਾਂਗਰਸ ਦਾ ਕੋਈ ਯੋਗਦਾਨ ਨਹੀਂ।
ਨਸ਼ਿਆਂ ਦੇ ਮੁੱਦੇ 'ਤੇ ਸੁਖਬੀਰ ਨੇ ਕੈਪਟਨ ਨੂੰ ਵੰਗਾਰਿਆ, ਮੋਦੀ ਦੀ ਕੀਤੀ ਰੱਜ ਕੇ ਤਾਰੀਫ
ਏਬੀਪੀ ਸਾਂਝਾ
Updated at:
15 Aug 2019 05:42 PM (IST)
ਪੂਰੇ ਦੇਸ਼ ‘ਚ ਰੱਖੜੀ ਤੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਂਵਾਂ ‘ਤੇ ਸਿਆਸਤਦਾਨਾਂ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਕੁਝ ਅਜਿਹਾ ਹੀ ਨਜ਼ਾਰਾ ਰੱਖੜ ਪੁੰਨੀਆ ਦੇ ਮੇਲੇ ‘ਚ ਵੀ ਦੇਖਣ ਨੂੰ ਮਿਲਿਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ।
- - - - - - - - - Advertisement - - - - - - - - -