ਪੰਜਾਬੀ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ `ਤੇ ਬੋਲੇ ਸੁਖਬੀਰ ਬਾਦਲ, ਕਿਹਾ-ਆਪ ਸਰਕਾਰ ਕਰਕੇ ਖਰਾਬ ਹੋਏ ਹਾਲਾਤ
ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਇਸ `ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਪੰਜਾਬ `ਚ ਗੈਂਗਸਟਰਾਂ ਦੇ ਹੌਸਲੇ ਇਸ ਤਰ੍ਹਾਂ ਬੁਲੰਦ ਹੋ ਰਹੇ ਹਨ। ਦੇਖੋ ਵੀਡੀਓ:
Sukhbir Badal On Punjabi Lyricist Jaani: ਪੰਜਾਬੀ ਗੀਤਕਾਰ ਜਾਨੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਤੀਕਿਰਿਆਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਹੀ ਨਹੀਂ ਇਸ ਮਾਮਲੇ `ਤੇ ਹੁਣ ਪੰਜਾਬ ਦੀ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਇਸ `ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਪੰਜਾਬ `ਚ ਗੈਂਗਸਟਰਾਂ ਦੇ ਹੌਸਲੇ ਇਸ ਤਰ੍ਹਾਂ ਬੁਲੰਦ ਹੋ ਰਹੇ ਹਨ। ਦੇਖੋ ਵੀਡੀਓ:
Life threat received by renowned singer Jaani:
— Sukhbir Singh Badal (@officeofssbadal) August 2, 2022
All this is happening because gangsters are controlling the AAP govt in Punjab. Daily changes in postings & transfers of officers has upset the command structure of the police force. Law & order situation has collapsed in the state. pic.twitter.com/45MqZzVq8b
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਗੱਲ ਸੁਣ ਕੇ ਉਨ੍ਹਾਂ ਧੱਕਾ ਲੱਗਿਆ ਹੈ। ਇਸ ਦੌਰਾਨ ਬਾਦਲ ਨੇ ਸੱਤਾਧਾਰੀ ਪਾਰਟੀ ਆਪ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ `ਚ ਭਗਵੰਤ ਮਾਨ ਦੀ ਸਰਕਾਰ ਬਣਨ ਤੇ ਲਾਅ ਐਂਡ ਆਰਡਰ (ਕਾਨੂੰਨ ਤੇ ਵਿਵਸਥਾ) ਦੀਆਂ ਧੱਜੀਆਂ ਉੱਡਣੀਆਂ ਸ਼ੁਰੂ ਹੋ ਗਈਆਂ ਹਨ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਪੁਲਿਸ ਕੀ ਕਰ ਰਹੀ ਹੈ। ਇਸ ਤੋਂ ਇਲਾਵਾ ਬਾਦਲ ਨੇ ਕਿਹਾ ਕਿ ਤਪਾ ਮੰਡੀ `ਚ ਕਿਸਾਨਾਂ ਤੇ ਦੁਕਾਨਦਾਰਾਂ ਤੋਂ ਵੀ ਗੈਂਗਸਟਰ ਪੈਸੇ ਮੰਗ ਰਹੇ ਹਨ। ਪੰਜਾਬ `ਚ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਬਾਦਲ ਨੇ ਇਹ ਵੀ ਕਿਹਾ ਕਿ ਰੋਜ਼ਾਨਾ ਦੇ ਹਿਸਾਬ ਨਾਲ ਪੰਜਾਬ `ਚ ਡੀਜੀਪੀ ਆਈਜੀ ਬਦਲ ਰਹੇ ਹਨ। ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ਮਾਨ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ।