Sukhbir Badal On Punjabi Lyricist Jaani: ਪੰਜਾਬੀ ਗੀਤਕਾਰ ਜਾਨੀ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਤੀਕਿਰਿਆਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਹੀ ਨਹੀਂ ਇਸ ਮਾਮਲੇ `ਤੇ ਹੁਣ ਪੰਜਾਬ ਦੀ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਇਸ `ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਪੰਜਾਬ `ਚ ਗੈਂਗਸਟਰਾਂ ਦੇ ਹੌਸਲੇ ਇਸ ਤਰ੍ਹਾਂ ਬੁਲੰਦ ਹੋ ਰਹੇ ਹਨ। ਦੇਖੋ ਵੀਡੀਓ:

Continues below advertisement









ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਗੱਲ ਸੁਣ ਕੇ ਉਨ੍ਹਾਂ ਧੱਕਾ ਲੱਗਿਆ ਹੈ। ਇਸ ਦੌਰਾਨ ਬਾਦਲ ਨੇ ਸੱਤਾਧਾਰੀ ਪਾਰਟੀ ਆਪ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ `ਚ ਭਗਵੰਤ ਮਾਨ ਦੀ ਸਰਕਾਰ ਬਣਨ ਤੇ ਲਾਅ ਐਂਡ ਆਰਡਰ (ਕਾਨੂੰਨ ਤੇ ਵਿਵਸਥਾ) ਦੀਆਂ ਧੱਜੀਆਂ ਉੱਡਣੀਆਂ ਸ਼ੁਰੂ ਹੋ ਗਈਆਂ ਹਨ। 


ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਪੁਲਿਸ ਕੀ ਕਰ ਰਹੀ ਹੈ। ਇਸ ਤੋਂ ਇਲਾਵਾ ਬਾਦਲ ਨੇ ਕਿਹਾ ਕਿ ਤਪਾ ਮੰਡੀ `ਚ ਕਿਸਾਨਾਂ ਤੇ ਦੁਕਾਨਦਾਰਾਂ ਤੋਂ ਵੀ ਗੈਂਗਸਟਰ ਪੈਸੇ ਮੰਗ ਰਹੇ ਹਨ। ਪੰਜਾਬ `ਚ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ।


ਇਸ ਤੋਂ ਇਲਾਵਾ ਬਾਦਲ ਨੇ ਇਹ ਵੀ ਕਿਹਾ ਕਿ ਰੋਜ਼ਾਨਾ ਦੇ ਹਿਸਾਬ ਨਾਲ ਪੰਜਾਬ `ਚ ਡੀਜੀਪੀ ਆਈਜੀ ਬਦਲ ਰਹੇ ਹਨ। ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ਮਾਨ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ।