Punjab News: ਸ਼੍ਰੋਮਣੀ ਅਕਾਲੀ ਦਲ ਨੇ ‘ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ ਤਹਿਤ ਵਿਸਾਖੀ ਤੱਕ ਪੰਜਾਬ ਵਿੱਚ 40 ਰੈਲੀਆਂ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

Continues below advertisement

ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਰੈਲੀ 17 ਫਰਵਰੀ ਨੂੰ ਕਾਦੀਆਂ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ 30 ਮਾਰਚ ਤੱਕ 28 ਰੈਲੀਆਂ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ, ਜਦੋਂ ਕਿ 13 ਅਪ੍ਰੈਲ, ਵਿਸਾਖੀ ਤੱਕ 40 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਪੂਰੀਆਂ ਕਰ ਲਈਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੌਰਾਨ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

Continues below advertisement