Chandigarh News: ਭਗਵੰਤ ਮਾਨ ਸਰਕਾਰ ਕੋਲ ਤਜਰਬੇ ਦੀ ਘਾਟ ਹੈ। ਜੇ ਸਮੇਂ ’ਤੇ ਡਰੇਨਾਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕੀਤੇ ਹੁੰਦੇ ਤਾਂ ਹੜ੍ਹਾਂ ਨਾਲ ਇੰਨੇ ਵੱਡੇ ਪੱਧਰ ’ਤੇ ਤਬਾਹੀ ਨਾ ਹੁੰਦੀ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਹੈ।
ਉਨ੍ਹਾਂ ਨੇ ਲਾਲੜੂ ਇਲਾਕੇ ਦੇ ਹੜ੍ਹ ਪੀੜਤ ਪਿੰਡਾਂ ਸਰਸੀਣੀ, ਖਜੂਰ ਮੰਡੀ, ਆਲਮਗੀਰ, ਸਾਧਾਂਪੁਰ, ਡੰਗਡੇਰਾ ਤੇ ਟਿਵਾਣਾ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਨਾਲ ਸੂਬੇ ਵਿੱਚ ਕਿਸਾਨਾਂ ਦਾ ਤਿੰਨ ਤੋਂ ਚਾਰ ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਹੀ ਸੀ ਨਾਜਾਇਜ਼ ਸਬੰਧ, 5 ਸਾਲ ਬਾਅਦ ਪ੍ਰੇਮੀ ਤੋਂ ਹੀ ਕਰਵਾਇਆ ਪਤੀ ਦੀ ਕਤਲ
ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋ ਸਾਲ ਲਈ ਇਸ਼ਤਿਹਾਰਬਾਜ਼ੀ ਤੇ ਅਰਵਿੰਦ ਕੇਜਰੀਵਾਲ ਦੀਆਂ ਹਵਾਈ ਫੇਰੀਆਂ ਬੰਦ ਕਰਕੇ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਾਲੜੂ ਇਲਾਕੇ ਵਿੱਚ ਕਰੀਬ ਪੰਜ ਤੋਂ ਛੇ ਹਜ਼ਾਰ ਏਕੜ ਜ਼ਮੀਨ ਬਰਬਾਦ ਹੋ ਗਈ ਹੈ, ਜਿਸ ਨੂੰ ਮੁੜ ਖੇਤੀਬਾੜੀ ਯੋਗ ਬਣਾਉਣ ਲਈ ਦੋ ਤੋਂ ਤਿੰਨ ਲੱਖ ਰੁਪਏ ਪ੍ਰਤੀ ਏਕੜ ਖਰਚ ਕਰਨੇ ਪੈਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਤਜਰਬੇ ਦੀ ਘਾਟ ਹੈ। ਜੇ ਸਮੇਂ ’ਤੇ ਡਰੇਨਾਂ ਦੀ ਸਫਾਈ ਅਤੇ ਬੰਨ੍ਹ ਮਜ਼ਬੂਤ ਕੀਤੇ ਹੁੰਦੇ ਤਾਂ ਇੰਨੇ ਵੱਡੇ ਪੱਧਰ ’ਤੇ ਤਬਾਹੀ ਨਾ ਹੁੰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਮੂੰਗੀ ਦੀ ਫਸਲ ਸਰਕਾਰੀ ਰੇਟ ’ਤੇ ਖਰੀਦਣ ਦਾ ਐਲਾਨ ਕੀਤਾ ਸੀ ਪਰ ਜਦੋਂ ਮੂੰਗੀ ਦੀ ਇੱਕ ਲੱਖ ਕੁਇੰਟਲ ਫਸਲ ਪੈਦਾ ਹੋ ਗਈ ਤਾਂ ਸਿਰਫ ਦੋ ਹਜ਼ਾਰ ਕੁਇੰਟਲ ਫਸਲ ਹੀ ਖਰੀਦੀ ਗਈ। ਹੁਣ ਵੀ ਉਨ੍ਹਾਂ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਪਰ ਥੋੜ੍ਹੇ ਦਿਨਾਂ ’ਚ ਇਹ ਸਿਰਫ ਅਖਬਾਰੀ ਬਿਆਨ ਬਣ ਕੇ ਰਹਿ ਜਾਣਗੇ।
ਇਹ ਵੀ ਪੜ੍ਹੋ: ਮੰਤਰੀਆਂ ਤੇ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ 'ਤੇ ਰੋਕ, ਸਮੂਹ ਸਿਵਲ ਸਰਜਨਾਂ ਨੂੰ ਹੁਕਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।