ਫਾਜ਼ਿਲਕਾ: ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਸਵਾਈਐਲ ਮੁੱਦੇ ਬਾਰੇ ਬੋਲਦਿਆਂ ਕਿਹਾ ਕਿ ਐਸਵਾਈਐਲ ਸਿਰਫ ਇੱਕ ਨਹਿਰ ਹੀ ਨਹੀਂ, ਅਕਾਲੀ ਸਰਕਾਰ ਨੇ ਲੋਕਾਂ ਦੀਆਂ ਜ਼ਮੀਨਾਂ ਵੀ ਵਾਪਸ ਕਰ ਦਿੱਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਫਿਰ ਤੋਂ ਛੇੜਨ ਦੀ ਗਲਤੀ ਨਾ ਕਰੇ। ਇਸ ਦੌਰਾਨ ਉਹ ਜ਼ਿਲ੍ਹਾ ਫਾਜ਼ਿਲਕਾ ਦਾ ਦੌਰਾ ਕਰਨ ਲਈ ਪੁੱਜੇ ਸਨ।

Continues below advertisement


ਫਾਜ਼ਿਲਕਾ ਵਿੱਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਆਪਣੀ ਜਿੱਤ ਲਈ ਵਰਕਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ 'ਕੇ ਕਈ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪੰਜਾਬ ਦੇ ਹਰ ਮੁੱਦੇ 'ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਰੇਤ ਦੀਆਂ ਖਾਣਾਂ 'ਤੇ ਕਾਂਗਰਸ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ 'ਤੇ ਫਾਜ਼ਿਲਕਾ ਦੇ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ।