ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਮਨ ਜਾਰੀ ਕਰਕੇ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ ਹਨ ,ਜਦੋਂਕਿ ਐਸਆਈਟੀ ਟੀਮ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਵੀ SIT ਨੇ ਸੁਖਬੀਰ ਬਾਦਲ ਨੂੰ ਮੁੜ ਸੰਮਨ ਜਾਰੀ ਕਰਕੇ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਦੂਜੇ ਪਾਸੇ ਐਸਆਈਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2 ਵਾਰ ਕੋਰੀਅਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੀ ਪਰ ਕਿਸੇ ਨੇ ਸੰਮਨ ਨਹੀਂ ਲਿਆ। ਐਸਆਈਟੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸੁਖਬੀਰ ਬਾਦਲ ਦੇ ਘਰ ਸੰਮਨ ਲੈ ਕੇ ਗਏ ਸਨ ਪਰ ਉਨ੍ਹਾਂ ਨੂੰ ਇਹ ਕਹਿ ਕੇ ਵਾਪਿਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਅਜੇ ਵਿਦੇਸ਼ 'ਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤ ਪਾਲ ਹੈਪੀ ਨੂੰ ਵੀ ਵਟਸਐਪ 'ਤੇ ਸੰਮਨ ਭੇਜਿਆ। ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਵੀ ਕਬੂਲੀ ਸੀ।
SIT ਦਾ ਸਵਾਲ ਗੋਲੀ ਚਲਾਉਣ ਦਾ ਹੁਕਮ ਕਿਸ ਦਿੱਤਾ ਸੀ ?
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲਾ ਸਾਲ 2015 ਦਾ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।