ਪੜਚੋਲ ਕਰੋ

ਕਿਸਾਨਾਂ ਦੇ ਵਿਰੋਧ ਨੂੰ ਨਜ਼ਰਅੰਦਾਜ਼ ਕਰ ਸੁਖਬੀਰ ਬਾਦਲ ਮੋਦੀ ਸਰਕਾਰ ਦੇ ਹੱਕ 'ਚ ਡਟੇ

ਖੇਤੀਬਾੜੀ ਬਾਰ ਮੋਦੀ ਸਰਕਾਰ ਦੇ ਆਰਡੀਨੈਂਸ ਦਾ ਕਿਸਾਨ ਸਖਤ ਵਿਰੋਧ ਕਰ ਰਹੇ ਹਨ। ਕਿਸਾਨਾਂ ਤੋਂ ਇਲਾਵਾ ਸਿਆਸੀ ਧਿਰਾਂ ਨੇ ਵੀ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਰਡੀਨੈਂਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਮੋਦੀ ਸਰਕਾਰ ਦੇ ਇਸ ਫੈਸਲੇ ਦੇ ਹੱਕ ਵਿੱਚ ਹਨ।

ਚੰਡੀਗੜ੍ਹ: ਖੇਤੀਬਾੜੀ ਬਾਰ ਮੋਦੀ ਸਰਕਾਰ ਦੇ ਆਰਡੀਨੈਂਸ ਦਾ ਕਿਸਾਨ ਸਖਤ ਵਿਰੋਧ ਕਰ ਰਹੇ ਹਨ। ਕਿਸਾਨਾਂ ਤੋਂ ਇਲਾਵਾ ਸਿਆਸੀ ਧਿਰਾਂ ਨੇ ਵੀ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਆਰਡੀਨੈਂਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਮੋਦੀ ਸਰਕਾਰ ਦੇ ਇਸ ਫੈਸਲੇ ਦੇ ਹੱਕ ਵਿੱਚ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ‘ਫਾਰਮਿੰਗ ਪ੍ਰੋਡਿਊਸ ਟ੍ਰੇਡ ਐਂਡ ਕਾਮਰਸ ਆਰਡੀਨੈਂਸ 2020’ ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਦੀ ਰੱਜ ਕੇ ਵਕਾਲਤ ਕੀਤੀ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀਆਂ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਮਰਥਨ ਮੁੱਲ ਤੇ ਮੰਡੀਕਰਨ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਆਖਿਆ ਕਿ 2017 ਵਿੱਚ ਕੈਪਟਨ ਸਰਕਾਰ ਨੇ ਹੀ ਏਪੀਐਮਸੀ ਐਕਟ ਵਿੱਚ ਸੋਧ ਕਰ ਕੇ ਪ੍ਰਾਈਵੇਟ ਮੰਡੀਆਂ ਦੀ ਸਿਰਜਣਾ, ਸਿੱਧਾ ਮੰਡੀਕਰਨ ਤੇ ਇਲੈਕਟ੍ਰਾਨਿਕ ਮੰਡੀਕਰਨ ਤੇ ਸਾਰੇ ਸੂਬੇ ਲਈ ਇੱਕ ਹੀ ਯੂਨੀਫਾਈਡ ਲਾਇਸੈਂਸ ਇਸ ਵਿੱਚ ਸ਼ਾਮਲ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਕਿਸ ਤਰਕ ਨਾਲ ਉਹ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰ ਰਹੇ ਹਨ ਜਦਕਿ ਉਨ੍ਹਾਂ ਖ਼ੁਦ ਏਪੀਐਮਸੀ ਐਕਟ ਵਿਚ ਸੋਧ ਕਰ ਕੇ ਤੇ ਇਸ ਦਾ 14 ਅਗਸਤ, 2017 ਨੂੰ ਨੋਟੀਫਿਕੇਸ਼ਨ ਕਰ ਕੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦਾ ਰਾਹ ਬਣਾਇਆ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਆਰਡੀਨੈਂਸ ਵਾਪਸ ਲੈਣ ਦਾ ਬਿਆਨ ਹੋਰ ਕੁਝ ਨਹੀਂ, ਸਗੋਂ ਸੂਬੇ ਦੇ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਸੰਵਦੇਨਸ਼ੀਲ ਮਾਮਲੇ ਵਿੱਚ ਭਾਵਨਾਵਾਂ ਭੜਕਾਉਣ ਤੇ ਰਾਜਨੀਤੀ ਕਰਨ ਦੀ ਸਾਜ਼ਿਸ਼ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget