ਪੜਚੋਲ ਕਰੋ

ਸੁਖਬੀਰ ਬਾਦਲ ਦਾ ਜੀਕੇ ਖਿਲਾਫ ਐਕਸ਼ਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਛੁੱਟੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਜੀਕੇ ਵਿਰੁੱਧ ਪਾਸ ਮਤਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਮਨਜ਼ੂਰ ਕਰ ਲਿਆ ਹੈ।

ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਛੁੱਟੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਜੀਕੇ ਵਿਰੁੱਧ ਪਾਸ ਮਤਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਮਨਜ਼ੂਰ ਕਰ ਲਿਆ ਹੈ। ਜੀਕੇ ਨੇ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਅਕਾਲੀ ਲੀਡਰਸ਼ਿਪ 'ਤੇ ਸਵਾਲ ਉਠਾਏ ਸੀ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਕੋਰ ਕਮੇਟੀ ਨੇ ਉਨ੍ਹਾਂ ਖ਼ਿਲਾਫ਼ ਮਤਾ ਪਾਸ ਕੀਤਾ ਸੀ। ਕਮੇਟੀ ਨੇ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜਿਆ ਸੀ। ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਤਾ ਸਵੀਕਾਰ ਕਰ ਜੀਕੇ ਦੀ ਛੁੱਟੀ ਕਰ ਦਿੱਤੀ ਹੈ। ਉਧਰ ਜੀਕੇ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਹੀ ਸਾਰੇ ਅਹੁਦਿਆਂ ਅਸਤੀਫੇ ਦੇ ਦਿੱਤੇ ਹਨ। ਜੀਕੇ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ। ਇਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ। ਯਾਦ ਰਹੇ ਲੋਕ ਸਭਾ ਚੋਣਾਂ ਵਿੱਚ ਸਿਰਫ ਦੋ ਸੀਟਾਂ 'ਤੇ ਸਿਮਟ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਮੁੜ ਖਾਨਾਜੰਗੀ ਤੇਜ਼ ਹੋ ਗਈ ਹੈ। ਜੀਕੇ ਨੇ ਤਿੱਖੇ ਸਵਾਲ ਉਠਾਉਂਦਿਆਂ ਸਿੱਖ ਕੌਮ ਦੇ ਨਾਂ ਖੁੱਲ੍ਹੀ ਚਿੱਠੀ ਲਿਖੀ ਸੀ। ਇਸ ਚਿੱਠੀ ਵਿੱਚ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਉਠਾਇਆ ਸੀ। ਜੀਕੇ ਦੀ ਚਿੱਠੀ ਨੇ ਪਾਇਆ ਪੁਆੜਾ ਜੀਕੇ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ’ਚ 2019 ਵਿੱਚ ਹੋਈਆਂ ਸੰਸਦੀ ਚੋਣਾਂ ਦੇ ਨਤੀਜਿਆਂ 'ਤੇ ਪੱਤਰਕਾਰ ਇਸ ਵਿਸ਼ਲੇਸ਼ਣ ਨਾਲ ਸਾਹਮਣੇ ਆਏ ਹਨ ਕਿ ਸਿੱਖਾਂ ਨੇ ਆਪਣੀ ਨੁਮਾਇੰਦਾ ਪਾਰਟੀ ਖ਼ਿਲਾਫ਼ ਆਪਣੀਆਂ ਸ਼ਿਕਾਇਤਾਂ ਵਿਖਾਉਂਦੇ ਹੋਏ ਅਕਾਲੀ ਉਮੀਦਵਾਰਾਂ ਨੂੰ ਨਾਂ-ਪੱਖੀ ਵੋਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਸਿੱਖ ਬੁੱਧੀਜੀਵੀਆਂ ਵਿੱਚ ਚਰਚਾ ਕਰਨ ਤੇ ਨਤੀਜਿਆਂ ਦਾ ਠੀਕ ਵਿਸ਼ਲੇਸ਼ਨ ਕਰਨ ਤੇ ਅਕਾਲੀ ਦਲ ਦੇ ਭਵਿੱਖ ਨੂੰ ਬਚਾਉਣ ਦੇ ਉਪਰਾਲਿਆਂ ਲਈ ਸੁਝਾਉ ਦੇਣ ਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਸੀ, ਜਿਸ ਨੂੰ ਅਕਾਲੀ ਦਲ ਨੇ ਜਨਤਕ ਵੀ ਕੀਤਾ ਸੀ। ਇਸ ਦੇ ਨਾਲ ਹੀ ਕੈਪਟਨ ਵੱਲੋਂ ਗੁਟਕਾ ਸਾਹਿਬ ਉੱਤੇ ਸਹੁੰ ਲੈਣ ਦੇ ਮੁੱਦੇ ਨੂੰ ਵੀ ਪਾਰਟੀ ਨੇ ਪਰਗਟ ਕੀਤਾ ਸੀ। ਅਮਰਿੰਦਰ ਸਰਕਾਰ ਖ਼ਿਲਾਫ਼ ਸੱਤਾ ਵਿਰੋਧੀ ਮਾਹੌਲ ਵੀ 1952 ਦੀਆਂ ਚੋਣਾਂ ਤੋਂ ਬਾਅਦ ਪਾਰਟੀ ਨਾਲ ਹਮੇਸ਼ਾ ਵਫਾਦਾਰ ਰਹੇ ਰਿਵਾਇਤੀ ਅਕਾਲੀ ਖੰਡਾਂ ਵਿੱਚ ਸਿੱਖ ਵੋਟਰਾਂ ਨੂੰ ਵਾਪਸ ਪਾਰਟੀ ਨਾਲ ਜੋੜਨ ’ਚ ਸਹਾਇਕ ਨਹੀਂ ਹੋਏ। ਅੱਠ ਸੀਟਾਂ ਉੱਤੇ ਅਕਾਲੀ ਉਮੀਦਵਾਰ ਇਸ ਵਾਰ ਬੁਰੀ ਤਰ੍ਹਾਂ ਹਾਰ ਗਏ। ਸਭ ਤੋਂ ਵੱਡਾ ਨੁਕਸਾਨ ਪੰਥਕ ਸੀਟਾਂ ਖਡੂਰ ਸਾਹਿਬ ਤੇ ਫਤਿਹਗੜ੍ਹ ਸਾਹਿਬ ’ਤੇ ਹੋਇਆ ਤੇ ਕਾਂਗਰਸ ਨੇ ਵੱਡੀ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸੱਚਾਈ ਦੇ ਬਾਵਜੂਦ ਕਿ ਚੋਣਾਂ ਤੋਂ ਪਹਿਲਾਂ 1984 ਦਾ ਮੁੱਦਾ ਇੱਕ ਕਾਂਗਰਸੀ ਆਗੂ ਵੱਲੋ ਸ਼ਤਰੁਤਾ ਪੂਰਨ ਤਰੀਕੇ ਨਾਲ ਦਿੱਤੇ ਗਏ ਬਿਆਨ ਕਾਰਨ ਉੱਬਲਿਆ ਹੋਇਆ ਸੀ ਪਰ ਇਸ ਦੇ ਬਾਵਜੂਦ ਸਿੱਖ ਕੌਮ ਦੇ ਦਿਮਾਗ ਨੂੰ ਬਦਲਣ ਵਿੱਚ ਕੋਈ ਮਦਦ ਨਹੀਂ ਮਿਲੀ। ਰਾਸ਼ਟਰੀ ਪੱਧਰ ਉੱਤੇ ਸੈਮ ਪਿਤਰੋਦਾ ਦੀ ‘ਹੋਇਆ ਤਾਂ ਹੋਇਆ’ ਟਿੱਪਣੀ ਆਉਣ ਦੇ ਬਾਅਦ ਸੱਚਾਈ ਸਾਡੇ ਪੱਖ ਵਿੱਚ ਸੀ। ਇਹ ਪਹਿਲੀ ਵਾਰ ਸੀ ਕਿ ਸਿੱਖਾਂ ਦੇ ਕਤਲੇਆਮ ਦਾ ਮੁੱਦਾ ਰਾਸ਼ਟਰੀ ਪੱਧਰ ਉੱਤੇ ਰਾਜਨੀਤਕ ਬਹਿਸ ਦੇ ਕੇਂਦਰ ’ਚ ਸੀ ਤੇ ਆਪਣੇ ਆਪ ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਅੱਤਵਾਦ ਤੇ ਕਤਲੇਆਮ ਦੱਸਿਆ ਸੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget