Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਇਸ ਬਾਰੇ ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਸੰਬੰਧੀ ਸੰਗਠਨ ਦੀ ਰਿਪੋਰਟ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀਆਂ ਸ਼ਿਕਾਇਤਾਂ 'ਤੇ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਿਰੁੱਧ ਕਾਰਵਾਈ ਕੀਤੀ ਹੈ।
ਇਸ ਆਗੂ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਰਕੇ ਕਾਰਵਾਈ ਕੀਤੀ ਗਈ ਹੈ। ਪਾਰਟੀ ਦੇ ਆਹਲਾ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਜਾਵੇ।
ਇਸ ਫੈਸਲੇ ਤੋਂ ਪਤਾ ਲੱਗਦਾ ਹੈ ਕਿ ਜਿਹੜਾ ਵੀ ਆਗੂ ਪਾਰਟੀ ਵਿਰੋਧੀ ਕਾਰਵਾਈ ਕਰਦਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।