ਸੁਖਬੀਰ ਬਾਦਲ ਦਾ ਚਰਨਜੀਤ ਚੰਨੀ ਤੇ ਕੇਜਰੀਵਾਲ 'ਤੇ ਤਨਜ,
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਭਰ ਵਿਚ ਸਿਆਸੀ ਪਿੜ ਸਰਗਰਮ ਹੈ। ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ।

ਸੰਗਰੂਰ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਭਰ ਵਿਚ ਸਿਆਸੀ ਪਿੜ ਸਰਗਰਮ ਹੈ। ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ।ਵੱਖ-ਵੱਖ ਪਾਰਟੀਆਂ ਵੱਲੋਂ ਸਿਆਸੀ ਬਿਆਨਬਾਜੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ।ਇਸ ਵਿਚਕਾਰ ਅੱਜ ਸ਼੍ਰੋਮਣੀ ਅਕਾਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਕਾਂਨਫਰੰਸ ਕਰਕੇ ਚਰਨਜੀਤ ਚੰਨੀ ਅਤੇ ਕੇਜਰੀਵਾਲ 'ਤੇ ਤਨਜ਼ ਕਸਿਆ ਹੈ।
ਉਹਨਾਂ ਨੇ ਕਿਹਾ ਕਿ ਚੋਣ ਸਰਵੇ ਲਈ AAP ਤੇ ਕਾਂਗਰਸ ਪਾਰਟੀ ਪੈਸੇ ਦੇ ਰਹੀ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨੇ 800 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਦੋਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 250 ਕਰੋੜ ਰੁਪਏ ਦਾ ਬਜਟ ਰੱਖਿਆ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ SAD ਅਤੇ ਬਸਪਾ ਗਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ ਗਠਜੋੜ 80 ਤੋਂ 85 ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ, ਜਦੋਂਕਿ ਕਾਂਗਰਸ ਦੇ ਹਿੱਸੇ 15 ਵੀ ਘੱਟ ਸੀਟਾਂ ਆਉਣਗੀਆਂ ਅਤੇ ਆਮ ਆਦਮੀ ਪਾਰਟੀ ਨੂੰ ਵੀ ਕੇਵਲ 10 ਸੀਟਾਂ ਹੀ ਪ੍ਰਾਪਤ ਹੋਣਗੀਆਂ।
ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਹਿਤੈਸ਼ੀ ਨਹੀਂ ਹਨ ਅਤੇ ਇੰਨਾਂ ਵੱਲੋਂ ਜਿੱਥੇ ਪੰਜਾਬ ਦੇ ਥਰਮਲ ਪਲਾਟਾਂ ਨੂੰ ਬੰਦ ਕੀਤੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਐਸ.ਵਾਈ.ਐਲ. ਨਹਿਰ ਕਢਵਾਉਣਾ ਚਾਹੁੰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਿੰਨ ਮਹੀਨਿਆਂ ਵਿਚ ਹੀ ਮੁੱਖ ਮੰਤਰੀ ਚੰਨੀ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ, ਸਭ ਤੋਂ ਵੱਧ ਰੇਤ ਮਾਫੀਆਂ ਅਤੇ ਫਿਰ ਬਦਲੀਆਂ ਤੇ ਇੰਡਸਟ੍ਰੀਲਿਸਟਾਂ ਪਾਸੋਂ ਵੀ ਮੋਟੀਆਂ ਰਕਮਾਂ ਹਾਸਲ ਕਰਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਈ.ਡੀ. ਦੀ ਰੇਡ ਤੋਂ ਬਾਅਦ ਹੁਣ ਡਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ ਇਕ ਲੀਗਲ ਡਾਕੂਮੈਂਟ ਹੋਣਾ ਚਾਹੀਦਾ ਹੈ, ਜਿਸ ਦਾ ਉਹ ਵੀ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਰਾਜਨੀਤਕ ਦਲ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਨਹੀਂ ਕਰਦਾ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਉਹ ਅਗਲੀ ਵਾਰ ਉਸ ਰਾਜਨੀਤਕ ਦਲ ਨੂੰ ਚੋਣ ਲੜਣ ਦੇ ਅਧਿਕਾਰ ਤੋਂ ਵਾਂਝਾ ਕਰੇ।
ਇਸ ਤੋਂ ਪਹਿਲਾਂ ਪਿੰਡ ਕੋਟਭਾਈ ਵਿਖੇ ਆਪਣੇ ਸੰਬੋਧਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ SAD ਬਸਪਾ ਗਠਜੋੜ ਸਰਕਾਰ ਬਣਨ ਦੇ ਪਹਿਲੇ ਮਹੀਨੇ ਹੀ ਜਿੰਨਾਂ ਕਿਸਾਨਾਂ ਪਾਸ ਮੋਟਰਾਂ ਦੇ ਕੁਨੈਕਸ਼ਨ ਨਹੀਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ SAD ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੱਡੇ ਫਰਕ ਨਾਲ ਜਿਤਾਉਣ, ਤਾਂ ਜੋ ਪੰਜਾਬ ਦੀ ਤਰੱਕੀ ਦੀ ਸ਼ੁਰੂਆਤ ਗਿੱਦੜਬਾਹਾ ਹਲਕੇ ਤੋਂ ਕੀਤੀ ਜਾ ਸਕੇ।
ਗਿੱਦੜਬਾਹਾ ਵਿਖੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਕੁਲਵੰਤ ਸਿੰਘ ਮਾਨ ਆਪਣੇ ਪਰਿਵਾਰ ਅਤੇ ਸੈਂਕੜਿਆਂ ਸਮਰਥਕਾਂ ਨਾਲ ਆਪਣਾ ਕਾਂਗਰਸ ਪਾਰਟੀ ਨਾਲ ਬੀਤੇ 48 ਸਾਲਾਂ ਦੇ ਸਾਥ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੀ ਵੱਡਾ ਝੱਟਕਾ ਲੱਗਾ ਜਦੋਂ ਪਿੰਡ ਕੋਟਭਾਈ ਦੇ ਮੌਜੂਦਾ ਕਾਂਗਰਸੀ ਸਰਪੰਚ ਬਾਬੂ ਸਿੰਘ ਮਾਨ ਆਪਣੇ ਸਮਰਥਕਾਂ ਸਮੇਤ ਕਰੀਬ 10 ਸਾਲਾਂ ਦੇ ਵਕਫੇ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਅੱਜ ਹੀ ਜਗਮੀਤ ਸਿੰਘ ਦੰਦੀਵਾਲ ਪੁੱਤਰ ਸਵ. ਫਲੇਲ ਸਿੰਘ ਨੰਬਰਦਾਰ ਦਾ ਪਰਿਵਾਰ ਵੀ ਕਾਂਗਰਸ ਪਾਰਟੀ ਛੱੜ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਪਾਰਟੀ ਵਿਚ ਆਉਣ ਵਾਲੇ ਕੁਲਵੰਤ ਸਿੰਘ ਮਾਨ, ਸਰਪੰਚ ਬਾਬੂ ਸਿੰਘ ਮਾਨ ਅਤੇ ਜਗਮੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਬਾਦਲ ਨੇ ਕਿਹਾ ਕਿ ਜੋ ਪਰਿਵਾਰ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਹਨ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਮਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਮੁੜ ਇੱਕਠਾ ਹੋ ਰਿਹਾ ਹੈ ਜੋ SAD ਅਤੇ ਬਸਪਾ ਗਠਜੋੜ ਦੀ ਵੱਡੀ ਜਿੱਤ ਦੇ ਸੰਕੇਤ ਹਨ।






















