Ludhiana News : ਲੁਧਿਆਣਾ ਦੇ ਗੁਰੂਦੁਆਰਾ ਆਲਮਗੀਰ ਸਾਹਿਬ ਵੱਖ -ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ 'ਚ ਹਿਸਾ ਲੈਂਦਿਆਂ ਤਮਾਮ ਮੁੱਦਿਆਂ 'ਤੇ ਗੱਲਬਾਤ ਕੀਤੀ ਹੈ ਅਤੇ ਸਿੱਖ ਭਾਈਚਾਰੇ 'ਚ ਹੋ ਰਹੇ ਵਿਤਕਰਿਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਹੈ।
ਇਹ ਵੀ ਪੜ੍ਹੋ : ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਕਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨੂੰ ਭਗਵੰਤ ਮਾਨ ਨਹੀਂ ਬਲਕਿ ਰਾਘਵ ਚੱਡਾ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੀਪਾ ਪੋਥੀ ਕਰ ਰਹੀ ਹੈ ,ਜੋ ਪੰਜਾਬ ਦੇ ਲੋਕਾਂ ਨਾਲ ਧੋਖਾ ਹੋਇਆ ਹੈ।
ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਵਾਲੇ ਮੋਰਚੇ ਨੂੰ ਪਿਆ ਬੂਰ, 32 ਸਾਲਾਂ ਬਾਅਦ ਗੁਰਦੀਪ ਖੇੜਾ ਨੂੰ ਮਿਲੀ ਪੈਰੋਲ
ਇੰਡਰਸਟਰੀ ਪੋਲਿਸੀ ਨੂੰ ਲੈਕੇ ਸੁਖਬੀਰ ਬਾਦਲ ਨੇ ਆਪ ਸਰਕਾਰ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਅੱਜ ਤੱਕ ਪੰਜਾਬ ਦੀ ਇੰਡਰਸਟਰੀ ਬਾਹਰ ਨਹੀਂ ਬਲਕਿ ਬਾਹਰੀ ਸੂਬਿਆਂ ਤੋਂ ਇੰਡਰਸਟਰੀ ਪੰਜਾਬ ਆਉਂਦੀ ਸੀ ਪਰ ਹੁਣ ਪੰਜਾਬ ਦੀ ਇੰਡਰਸਟਰੀ ਨਾ ਬਾਹਰ ਜਾਣਾ ਮਾੜਾ ਸੰਕੇਤ ਹੈ। ਬਿਜਲੀ ਦੇ ਵਧੇ ਰੇਟ ਨੂੰ ਲੈ ਕੇ ਵੀ ਕਿਹਾ ਅਕਾਲੀ ਦਲ ਸਰਕਾਰ ਸਮੇਂ ਲੋਕਾਂ ਨੂੰ 24 ਘੰਟੇ ਬਿਜਲੀ ਮਿਲਦੀ ਸੀ ਅਤੇ ਹੁਣ ਕੁਝ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਬਿਜਲੀ ਮਹਿੰਗੀ ਮਿਲੇਗੀ ਅਤੇ ਗਰਮੀਆਂ ਵਿਚ ਲੋਕ ਜਰਨੇਟਰ ਅਤੇ ਇਨਵੈਰਟਰ ਖਰੀਦ ਲੈਣ। ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੈਲ ਸਾਬਿਤ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।