Punjab News: ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਨੂੰ ਬਣਾਇਆ ਨਿਸ਼ਾਨਾ, ਕਿਹਾ-ਇੱਕ ਸਾਲ 'ਚ ਹੀ ਨਿਕਲ ਗਈਆਂ ਚੀਕਾਂ, ਸਰਬਜੀਤ ਖਾਲਸਾ ਨੂੰ ਵੀ ਨਹੀਂ ਬਖ਼ਸ਼ਿਆ, ਜਾਣੋ ਕੀ ਕੁਝ ਕਿਹਾ ?
ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ- ਇਹ ਅਕਾਲੀ ਦਲ ਨੂੰ ਤਬਾਹ ਕਰਨ ਦੀ ਕੋਸ਼ਿਸ਼ ਹੈ ਕਿਉਂਕਿ ਜਦੋਂ ਅਕਾਲੀ ਦਲ ਨੇ ਜ਼ਿਮਨੀ ਚੋਣ ਨਹੀਂ ਲੜੀ ਤਾਂ ਉਨ੍ਹਾਂ ਨੇ ਵੀ ਨਹੀਂ ਲੜੀ। ਸਰਬਜੀਤ ਸਿੰਘ ਖਾਲਸਾ ਆਪਣੀ ਜਿੱਤ ਤੋਂ ਬਾਅਦ ਹਲਕੇ ਦੇ ਲੋਕਾਂ ਨੂੰ ਮਿਲਣ ਲਈ ਵੀ ਨਹੀਂ ਪਹੁੰਚੇ। ਉਨ੍ਹਾਂ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ।
Punjab News: ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਕਾਨਫਰੰਸ ਦੀਆਂ ਤਿਆਰੀਆਂ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੀਂ ਪਾਰਟੀ ਬਣਾਉਣ ਜਾ ਰਹੇ ਗਰਮ ਖਿਆਲੀਆਂ ਦੇ ਆਗੂਆਂ ਨੂੰ ਕਰਾਰਾ ਜਵਾਬ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ- ਵਿਰੋਧੀ ਧਿਰ ਚਲਾਉਂਦੀ ਹੈ ਸਿਆਸਤ ਦੀ ਦੁਕਾਨ ਜਦੋਂ ਕਿ ਬਾਦਲ ਪਰਿਵਾਰ ਨੇ ਸਿਆਸਤ ਨੂੰ ਸੇਵਾ ਸਮਝਿਆ ਹੈ। ਲੋਕ ਸਭਾ ਚੋਣਾਂ ਦੌਰਾਨ ਇਹੀ ਆਗੂ ਕਹਿੰਦੇ ਸਨ ਕਿ ਉਹ ਰਾਜਨੀਤੀ ਨਹੀਂ ਕਰਨਗੇ ਤੇ ਹੁਣ ਨਵੀਂ ਪਾਰਟੀ ਬਣਾਉਣ ਵਿੱਚ ਲੱਗੇ ਹੋਏ ਹਨ।
ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ- ਇਹ ਅਕਾਲੀ ਦਲ ਨੂੰ ਤਬਾਹ ਕਰਨ ਦੀ ਕੋਸ਼ਿਸ਼ ਹੈ ਕਿਉਂਕਿ ਜਦੋਂ ਅਕਾਲੀ ਦਲ ਨੇ ਜ਼ਿਮਨੀ ਚੋਣ ਨਹੀਂ ਲੜੀ ਤਾਂ ਉਨ੍ਹਾਂ ਨੇ ਵੀ ਨਹੀਂ ਲੜੀ। ਸਰਬਜੀਤ ਸਿੰਘ ਖਾਲਸਾ ਆਪਣੀ ਜਿੱਤ ਤੋਂ ਬਾਅਦ ਹਲਕੇ ਦੇ ਲੋਕਾਂ ਨੂੰ ਮਿਲਣ ਲਈ ਵੀ ਨਹੀਂ ਪਹੁੰਚੇ। ਉਨ੍ਹਾਂ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਪੰਜਾਬ ਦੀ ਸਰਦਾਰੀ ਕਾਇਮ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ।
ਅੰਮ੍ਰਿਤਪਾਲ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ 16 ਸਾਲ ਜੇਲ੍ਹ ਕੱਟੀ ਹੈ। ਇੱਥੇ ਸਿਰਫ਼ ਇੱਕ ਸਾਲ ਵਿੱਚ ਹੀ ਚੀਕਾਂ ਪੈਣ ਲੱਗ ਗਈਆ ਹਨ। ਇਸ ਮੌਕੇ ਸੁਖਬੀਰ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ 16-16 ਸਾਲ ਜੇਲ੍ਹਾਂ ਕੱਟੀਆਂ ਹਨ ਤੇ ਇਨ੍ਹਾਂ ਦੀਆਂ ਇੱਕ ਹੀ ਸਾਲ ਵਿੱਚ ਚੀਕਾਂ ਨਿਕਲ ਗਈਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਾਡੀ ਕੌਮ ਦਾ ਸਰਵਉੱਚ ਹੈ। ਬਾਦਲ ਨੇ ਕਿਹਾ- ਹੁਣ ਜੰਗ ਸ਼ੁਰੂ ਹੋ ਗਈ ਹੈ ਕਿਉਂਕਿ ਅਸੀਂ ਪੰਜਾਬ ਅਤੇ ਆਪਣੀ ਕੌਮ ਨੂੰ ਬਚਾਉਣਾ ਹੈ।
ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਆਪਣੀ ਪਾਰਟੀ ਦਾ ਨਾਂਅ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਨੇ ਮਾਘੀ ਮੇਲੇ ਉੱਤੇ ਵੱਡਾ ਇਕੱਠ ਸੱਦਿਆ ਹੈ। ਇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਤੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਿਆਸੀ ਮਾਹਿਰਾਂ ਮੁਤਾਬਕ ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਚਿੰਤਾ ਦਾ ਪਲ ਹੈ, ਜੋ ਆਪਣੇ ਆਪ ਨੂੰ ਪੰਥ ਦੀ ਹਮਾਇਤੀ ਪਾਰਟੀ ਕਹਾਉਂਦਾ ਹੈ। ਅਕਾਲੀ ਦਲ (ਬਾਦਲ) ਕੋਲ ਸਿਰਫ਼ ਇੱਕ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat kaur Badal) ਹੈ। ਜਦੋਂਕਿ ਨਵੀਂ ਐਲਾਨੀ ਪਾਰਟੀ ਵਿੱਚ ਦੋ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਹਨ। ਦੂਜੇ ਪਾਸੇ ਅਕਾਲੀ ਦਲ ਦਾ ਬਾਗੀ ਧੜਾ ਇੱਕ ਵਾਰ ਫਿਰ ਬਾਗੀ ਸੁਰ ਅਪਣਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਮੰਗ ਕਰ ਰਹੇ ਹਨ। ਜੇਕਰ ਅਜਿਹਾ ਨਾ ਹੋਇਆ ਤਾਂ ਬਾਗੀ ਧੜਾ ਵੀ ਵੱਖਰੀ ਪਾਰਟੀ ਬਣਾ ਸਕਦੇ ਹੈ।