ਪੜਚੋਲ ਕਰੋ

ਖੰਨਾ ਪਹੁੰਚੇ ਸੁਖਬੀਰ ਬਾਦਲ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਕੇਜਰੀਵਾਲ ਨੂੰ ਕੀਤਾ ਵੱਡਾ ਚੈਲੇਂਜ

ਪੰਜਾਬ ਅੰਦਰ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਦਲ ਵੱਲੋਂ ਆਪਣੀ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਖੰਨਾ: ਪੰਜਾਬ ਅੰਦਰ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਸਿਆਸੀ ਦਲ ਵੱਲੋਂ ਆਪਣੀ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅਕਾਲੀ ਦਲ ਵੱਲੋਂ ਖੰਨਾ 'ਚ ਫਤਿਹ ਰੈਲੀ ਕੀਤੀ ਗਈ। ਇਸ ਰੈਲੀ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। 

ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਉਪਰ ਹਾਈਕੋਰਟ ਵੱਲੋਂ ਰੋਕ ਲਾਉਣ ਤੇ ਕਿਹਾ ਕਿ ਸਰਕਾਰ ਇਹਨਾਂ ਭਰਤੀਆਂ 'ਚ ਵੱਡਾ ਘਪਲਾ ਕਰਨ ਜਾ ਰਹੀ ਸੀ।ਸਮਾਂ ਆਉਣ 'ਤੇ ਇਸਦੀ ਵੀ ਜਾਂਚ ਕਰਵਾਈ ਜਾਏਗੀ।

ਉਹਨਾਂ ਸਟੇਜ਼ ਤੋਂ ਬੋਲਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦੇ ਕਿਹਾ ਕਿ ਉਹ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਦੇ ਐਲਾਨ ਕਰ ਰਹੇ ਹਨ। ਪਹਿਲਾਂ ਉਹ ਦਿੱਲੀ 'ਚ 100 ਰੁਪਏ ਮਹੀਨਾ ਹੀ ਔਰਤਾਂ ਨੂੰ ਦੇ ਕੇ ਦਿਖਾਉਣ। 

ਕਾਂਗਰਸੀਆਂ ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬੋਲੇ ਕਿ ਮਨਰੇਗਾ ਦੀ ਵਿਜੀਲੈਂਸ ਜਾਂਚ ਕਰਾ ਕੇ 10 ਹਜ਼ਾਰ ਤੋਂ ਵੱਧ ਕਾਂਗਰਸੀ ਜੇਲ੍ਹ ਭੇਜੇ ਜਾਣਗੇ। ਖੰਨਾ ਦੀ ਜੀਟੀਬੀ ਮਾਰਕੀਟ 'ਚ ਪੁੱਜੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਸਾਲ ਦੇ ਰਾਜ ਦੀਆਂ ਪ੍ਰਾਪਤੀਆਂ ਗਿਣਾਈਆਂ।ਉਹਨਾਂ ਕਿਹਾ ਕਿ ਪੰਜਾਬ 'ਚ ਕੋਈ ਸਰਕਾਰ ਨਹੀਂ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਠੱਗੀ ਮਾਰਕੇ ਸਰਕਾਰ ਬਣਾਈ। ਉਹਨਾਂ ਕਿਹਾ ਕਿ ਪੰਜਾਬ 'ਚ ਅਕਾਲੀ-ਬਸਪਾ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਮਨਰੇਗਾ ਤਹਿਤ ਕੀਤੇ ਕੰਮਾਂ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ। 

ਸੁਖਬੀਰ ਨੇ ਕਿਹਾ ਕਿ, ਇਸ ਜਾਂਚ 'ਚ ਘਪਲੇ ਹੀ ਘਪਲੇ ਸਾਮਣੇ ਆਉਣਗੇ। 10 ਹਜ਼ਾਰ ਤੋਂ ਵੱਧ ਕਾਂਗਰਸੀ ਫੜ੍ਹ ਕੇ ਜੇਲ੍ਹ ਭੇਜੇ ਜਾਣਗੇ। ਕਾਂਗਰਸੀਆਂ ਨੂੰ ਡੱਕਣ ਲਈ ਨਵੀਆਂ ਜੇਲ੍ਹਾਂ ਬਣਾਉਣੀਆਂ ਪੈਣਗੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਲਤ ਤਰੀਕੇ ਨਾਲ ਭਰਤੀ ਤੇ ਰੋਕ ਸਰਕਾਰ ਦੀ ਨਾਲਾਇਕੀ ਹੈ। ਇਹ ਕਰੋੜਾਂ ਰੁਪਏ ਦਾ ਘਪਲਾ ਹੈ। 

ਭਾਜਪਾ 'ਚ ਸ਼ਾਮਲ ਹੋਣ ਵਾਲੇ ਅਕਾਲੀ ਆਗੂਆਂ ਤੇ ਉਹਨਾਂ ਕਿਹਾ ਕਿ ਹਰ ਇੱਕ ਦਾ ਅਧਿਕਾਰ ਹੈ ਜਿੱਥੇ ਮਰਜੀ ਜਾਵੇ। ਉਹਨਾਂ ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸ਼ੁੱਭਇੱਛਾਵਾਂ ਦਿੱਤੀਆਂ। 

ਬਿਜਲੀ ਮੁਆਫੀ ਦੇ ਮੁੱਦੇ ਤੇ ਉਹਨਾਂ ਕਿਹਾ ਕਿ ਉਦਯੋਗਾਂ ਲਈ 5 ਰੁਪਏ ਯੂਨਿਟ ਦਿੱਤੀ ਜਾਵੇਗੀ। 400 ਯੂਨਿਟ ਸਾਰੇ ਵਰਗਾਂ ਨੂੰ ਫਰੀ ਮਿਲੇਗੀ। ਖੰਨਾ 'ਚ ਨਕਲੀ ਸ਼ਰਾਬ ਫੈਕਟਰੀ ਦੇ ਮੁੱਦੇ 'ਤੇ ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਆਉਣ 'ਤੇ ਜਾਂਚ ਦੁਬਾਰਾ ਕੀਤੀ ਜਾਵੇਗੀ। ਜਿਹੜੇ ਦੋਸ਼ੀ ਹਨ ਉਹ ਦੋ ਮਹੀਨੇ ਦੇ ਮਹਿਮਾਨ ਹਨ, ਸਭ ਫੜ੍ਹੇ ਜਾਣਗੇ।

ਰੈਲੀ ਮਗਰੋਂ ਸੁਖਬੀਰ ਬਾਦਲ ਖੰਨਾ ਦੇ ਲਲਹੇੜੀ ਰੋਚ ਉਪਰ ਸੀਵਰੇਜ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਮਿਲਣ ਲਈ ਗਏ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ 133 ਸ਼ਹਿਰਾਂ ਅੰਦਰ ਸੀਵਰੇਜ ਪ੍ਰੋਜੈਕਟ ਪਾਸ ਹੋਏ ਸੀ ਜੋ ਕਾਂਗਰਸ ਨੇ ਪੂਰੇ ਨਹੀਂ ਕੀਤੇ। ਇਸਦੀ ਜਾਂਚ ਵੀ ਕੀਤੀ ਜਾਵੇਗੀ। 

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget