Punjab news: ਸੁਖਬੀਰ ਬਾਦਲ ਨੇ ਭਗਵੰਤ ਮਾਨ ‘ਤੇ ਸਾਧਿਆ ਨਿਸ਼ਾਨਾ, ਕਿਹਾ- ਜਿੰਨੀ ਸਕਿਊਰਿਟੀ ਭਗਵੰਤ ਮਾਨ ਕੋਲ ਹੈ, ਉੰਨੀ ਤਾਂ ਹੁਣ...
Sukhbir badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪੁੱਜੇ। ਇੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਤ ਕੀਤਾ ਗਿਆ।
Sukhbir badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪੁੱਜੇ। ਇੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅਕਾਲੀ ਵਰਕਰਾਂ ਦੇ ਨਾਲ ਬੈਠਕ ਕੀਤੀ। ਉੱਥੇ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਇੱਕ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਕਿਊਰਿਟੀ ਨੂੰ ਲੈ ਕੇ ਤੰਜ ਕੱਸਦਿਆਂ ਹੋਇਆਂ ਕਿਹਾ ਕਿ ਜਿੰਨੀ ਸਿਕਿਊਰਿਟੀ ਮੌਜੂਦਾ ਸਮੇਂ ਵਿੱਚ ਭਗਵੰਤ ਮਾਨ ਕੋਲ ਹੈ, ਉੰਨੀ ਹੁਣ ਤੱਕ ਕਿਸੇ ਕੋਲ ਨਹੀਂ ਰਹੀ। ਪਰਿਵਾਰਵਾਦ ਦੀ ਗੱਲ ਕਰਨ ਵਾਲੇ ਭਗਵੰਤ ਮਾਨ ਦਾ ਸਾਰਾ ਪਰਿਵਾਰ ਸਕਿਊਰਿਟੀ ਲੈ ਕੇ ਘੁੰਮ ਰਿਹਾ ਹੈ।
ਇਹ ਵੀ ਪੜ੍ਹੋ: Punjab News: ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ, ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ I.N.D.I.A 'ਚ ਆਈ ਤਰੇੜ ਤੋਂ ਬਾਅਦ ਅਹਿਮ ਦੌਰਾ
ਇਸ ਤੋਂ ਇਲਾਵਾ ਸਕੂਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲ ਅਤੇ ਹਸਪਤਾਲ ਅਕਾਲੀ ਸਰਕਾਰ ਦੀ ਦੇਣ ਹਨ, ਜਿਨ੍ਹਾਂ ਦਾ ਨਵੀਨੀਕਰਨ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਨਾਂ ਰੌਸ਼ਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਲੇਲਾ ਭੇਡ ਦੇ ਪਿੱਛੇ ਭੱਜਦਾ ਹੈ, ਉਸੇ ਤਰ੍ਹਾਂ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਪਿੱਛੇ ਭੱਜ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕੱਲ੍ਹ ਅਰਵਿੰਦ ਕੇਜਰੀਵਾਲ ਪਟਿਆਲਾ ਜ਼ਿਲ੍ਹੇ ਦੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਹਨ। ਜਦੋਂਕਿ ਇਹ ਹਸਪਤਾਲ ਅਕਾਲੀ ਸਰਕਾਰ ਵੇਲੇ ਬਣਿਆ ਸੀ। 'ਆਪ' ਸਰਕਾਰ ਸਿਰਫ਼ ਦੋ ਮਸ਼ੀਨਾਂ ਲਗਾ ਕੇ ਇਸ ਹਸਪਤਾਲ ਦਾ ਨਵੀਨੀਕਰਨ ਕਰਕੇ ਆਪਣਾ ਨਾਂਅ ਚਮਕਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ, ਸਿੱਖਾਂ ਦੀ ਅਤੇ ਖੇਤਰੀ ਪਾਰਟੀ ਹੈ, ਜਦਕਿ ਬਾਕੀ ਸਾਰੀਆਂ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ। ਉੱਥੇ ਹੀ ਸੁਖਬੀਰ ਬਾਦਲ ਨੇ ਹਰਿਆਣਾ ਦੇ ਯੂਥ ਕਲੱਬ ਨੂੰ 200000 ਰੁਪਏ ਦੇਣ ਦਾ ਐਲਾਨ ਕੀਤਾ ਅਤੇ ਅਕਾਲੀ ਸਰਕਾਰ ਬਣਨ 'ਤੇ ਵੱਡਾ ਖੇਡ ਸਟੇਡੀਅਮ ਬਣਾਉਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ: Punjab News: ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਨਹੀਂ ਆਵੇਗੀ ਦਿੱਕਤ ਪਰ ਗਿੱਲੀ ਜੀਰੀ ਨਾ ਲਿਆਉਣ