ਲੰਬੀ: ਪਿਛਲੀ ਬਾਰਸ਼ ਨਾਲ ਤਬਾਹ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਲੰਬੀ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਕੀਆਂ, ਗੁਰੂਸਰ ਜੋਧਾ, ਕਤੀਆ ਦੇ ਪਿੰਡਾਂ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗਿਰਦਾਵਰੀ ਕਰਵਾ ਕੇ ਤਬਾਹ ਹੋਈਆਂ ਫਸਲਾਂ ਨਾਲ ਜੂਝ ਰਹੇ ਕਿਸਾਨਾਂ ਨੂੰ ਜਲਦ ਤੋਂ ਜਲਦ 20 ਤੋਂ 25 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਲੋਕਾਂ ਨੇ ਮੰਗ ਕੀਤੀ ਸੀ ਕਿ ਮੁਕਤਸਰ ਤੋਂ ਮਲੋਟ ਜਾਣ ਵਾਲੀ ਸੜਕ ਨੂੰ ਚੌੜਾ ਕੀਤਾ ਜਾਵੇ, ਜਿਸ ਨੂੰ ਕੇਂਦਰ ਨੇ ਸਵੀਕਾਰ ਕਰ ਲਿਆ ਹੈ ਤੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਸੁਖਬੀਰ ਬਾਦਲ ਨੇ ਇਸ ਮੌਕੇ ਕਿਹਾ ਕਿ ਆਉਣ ਵਾਲੀ ਵਿਸਾਖੀ ਨੂੰ ਫਿਰੋਜ਼ਪੁਰ ਵਿੱਚ ਨਵਾਂ ਪੀਜੀਆਈ ਹਸਪਤਾਲ ਬਣਾਇਆ ਜਾਵੇਗਾ, ਜਿਸ ‘ਤੇ ਸਾਢੇ ਚਾਰ ਕਰੋੜ ਰੁਪਏ ਦੀ ਲਾਗਤ ਆਵੇਗੀ। ਤੇ ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 100 ਬਿਸਤਰਿਆਂ ਵਾਲੇ ਹਸਪਤਾਲ ਦੀ ਉਸਾਰੀ ਵੀ ਜਲਦੀ ਕੀਤੀ ਜਾਏਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904