Punjab news: 'ਪੰਜਾਬ ਸਰਕਾਰ 22 ਫਸਲਾਂ ਦਾ MSP ਲਾਗੂ ਕਰੇ, ਅਸੀਂ ਇਸ ਦਾ ਸਵਾਗਤ ਕਰਾਂਗੇ', ਸੁਖਬੀਰ ਬਾਦਲ ਨੇ ਪਿੰਡਾਂ ਦੇ ਦੌਰੇ ਦੌਰਾਨ ਆਖੀ ਆਹ ਗੱਲ
Punjab news: ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 22 ਫਸਲਾਂ ਦਾ MSP ਲਾਗੂ ਕਰੇ, ਅਸੀਂ ਇਸ ਦਾ ਸਵਾਗਤ ਕਰਾਂਗੇ। ਪੰਜਾਬ ਸਰਕਾਰ ਇਸ ਐਕਟ ਨੂੰ ਸੈਸ਼ਨ ਵਿੱਚ ਪਾਸ ਕਰੇ ਅਤੇ ਸਾਡੇ ਅਕਾਲੀ ਦਲ ਦੇ ਆਗੂ ਇਸ ਦਾ ਸਮਰਥਨ ਕਰਨਗੇ।
Punjab news: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਕਰੀਬ ਇੱਕ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦਾ ਕਿਸਾਨ ਅੰਦੋਲਨ 'ਚ ਮਾਰੇ ਗਏ ਨੌਜਵਾਨਾਂ ਦੀ ਮੌਤ 'ਤੇ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਨੂੰ ਵਿਰੋਧ ਕਰਨ ਦਾ ਹੱਕ ਹੈ ਅਤੇ ਅਸੀਂ ਕੇਂਦਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਕਰਨ ਦੀ ਅਪੀਲ ਕਰਦੇ ਹਾਂ। ਇਸ ਦੇ ਨਾਲ ਹੀ ਪੰਜਾਬ ਸਰਕਾਰ 22 ਫਸਲਾਂ ਦਾ MSP ਲਾਗੂ ਕਰੇ, ਅਸੀਂ ਇਸ ਦਾ ਸਵਾਗਤ ਕਰਾਂਗੇ। ਪੰਜਾਬ ਸਰਕਾਰ ਇਸ ਐਕਟ ਨੂੰ ਸੈਸ਼ਨ ਵਿੱਚ ਪਾਸ ਕਰੇ ਅਤੇ ਸਾਡੇ ਅਕਾਲੀ ਦਲ ਦੇ ਆਗੂ ਇਸ ਦਾ ਸਮਰਥਨ ਕਰਨਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਝੂਠ ਬੋਲ ਕੇ ਸਰਕਾਰ ਬਣਾਈ ਪਰ ਹੁਣ ਹਰ ਵਰਗ ਇਸ ਤੋਂ ਪ੍ਰੇਸ਼ਾਨ ਹੈ। ਉੱਥੇ ਹੀ ਪਿੰਡ ਭੀਟੀਵਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਲਾਪਤਾ ਹੋਣ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ: Punjab news: 'ਆਪ' ਵਿਧਾਇਕ ਰਣਬੀਰ ਭੁੱਲਰ 'ਤੇ ਭੜਕੇ ਮਜੀਠੀਆ, ਕਿਹਾ- ਦੁਕਾਨਦਾਰਾਂ ਤੋਂ ਮੁਆਫ਼ੀ ਮੰਗਣ, ਜਾਣੋ ਕੀ ਹੈ ਮਾਮਲਾ
ਦੱਸ ਦਈਏ ਕਿ ਲੋਕ ਸਭਾ ਚੋਣਾਂ ਦਾ ਕੁਝ ਹੀ ਦਿਨਾਂ ਵਿੱਚ ਐਲਾਨ ਹੋਣ ਵਾਲਾ ਹੈ ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋਈਆਂ ਪਈਆਂ ਹਨ ਅਤੇ ਹਰ ਪਿੰਡ, ਹਲਕੇ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੀਆਂ ਹਨ ਅਤੇ ਉਨ੍ਹਾਂ ਨੂੰ ਭਰੋਸਾ ਦੇ ਰਹੀਆਂ ਹਨ ਕਿ ਉਨ੍ਹਾਂ ਦੀ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ।
ਉੱਥੇ ਕਿਸਾਨ ਅੰਦੋਲਨ ਵਿੱਚ ਮਾਰੇ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਹਮਲਾ ਬੋਲਦਿਆਂ ਹੋਇਆਂ 22 ਫਸਲਾਂ 'ਤੇ ਐਮਐਸਪੀ ਲਾਗੂ ਕਰਨ ਦੀ ਅਪੀਲ ਕਰ ਰਹੀਆਂ ਹਨ, ਹੁਣ ਦੇਖਣ ਵਾਲੀ ਗੱਲ ਤਾਂ ਇਹ ਹੈ ਕਿ ਕਿਸਾਨਾਂ ਦੀ ਮੁਸ਼ਕਿਲ ਦਾ ਹੱਲ ਹੋਵੇਗਾਂ ਜਾਂ ਸਿਆਸੀ ਲੀਡਰ ਇੱਕ-ਦੂਜੇ 'ਤੇ ਬਿਆਨਬਾਜੀ ਕਰਦੇ ਰਹਿਣਗੇ।
ਇਹ ਵੀ ਪੜ੍ਹੋ: Farmer protest: 'ਜਲ੍ਹਿਆਂਵਾਲਾ ਬਾਗ ਵਾਂਗ ਸਿੱਧੀਆਂ ਗੋਲ਼ੀਆਂ ਚਲਾ ਪੰਜਾਬੀ ਮਾਰ ਰਹੀ ਸਰਕਾਰ, ਭਵਿੱਖ ਲਈ ਚੰਗਾਂ ਨਹੀਂ...'
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।