ਚੰਡੀਗੜ੍ਹ: ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਿੱਚ ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਤਾਂ ਕੀਤਾ ਹੈ ਪਰ ਸਾਰਾ ਭਾਂਡਾ ਕੈਪਟਨ ਸਰਕਾਰ ਸਿਰ ਭੰਨ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਨਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਲੱਗੀ ਹੈ ਪਰ ਸੜ ਕੁਝ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਦੋਗਲੀ ਨੀਤੀ ਅਪਣਾਈ ਹੈ, ਜਿਸ ਨੇ ਕੇਂਦਰ ਦੇ ਫ਼ੈਸਲੇ ਨੂੰ ਵੀ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿਆਰ ਕੀਤੀ ਉਨ੍ਹਾਂ ਸਿੱਖ ਕੈਦੀਆਂ ਦੀ ਸੂਚੀ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਨਾਂ ਨਹੀਂ ਸੀ ਪਾਇਆ, ਜਿਹੜੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਸਜ਼ਾ ਮੁਆਫੀ ਲਈ ਭਾਈ ਰਾਜੋਆਣਾ ਦੇ ਨਾਂ ਦੀ ਸਿਫਾਰਸ਼ ਕਿਉਂ ਨਹੀਂ ਕੀਤੀ ਗਈ?
ਯਾਦ ਰਹੇ ਮੰਗਲਵਾਰ ਨੂੰ ਸੰਸਦ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕੀਤਾ ਕਿ ਰਾਜੋਆਣਾ ਦਾ ਸਜ਼ਾ ਮੁਆਫ ਨਹੀਂ ਕੀਤੀ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਦਾ ਬਿਆਨ ਸਿੱਖਾਂ ਨੂੰ ਤਕਲੀਫ਼ ਪਹੁੰਚਾਉਣ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਿਆਨ ਨੂੰ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਕਰਾਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਦੀ ਸਜ਼ਾ ਮੁਆਫ਼ ਕਰਵਾਉਣ ਵਿੱਚ ਕਾਫ਼ੀ ‘ਫੁਰਤੀ’ ਵਿਖਾਈ ਸੀ, ਜਿਨ੍ਹਾਂ ਨੇ ਜਲਦੀ ਤਰੱਕੀਆਂ ਲੈਣ ਲਈ 1993 ਵਿੱਚ ਬੇਕਸੂਰ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਦੂਜੇ ਪਾਸੇ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਕੋਈ ਚਾਰਾਜੋਈ ਨਹੀਂ ਕੀਤੀ।
ਰਾਜੋਆਣਾ ਦੀ ਸਜ਼ਾ ਮੁਆਫੀ ਰੁਕਵਾਉਣ ਪਿੱਛੇ ਕੈਪਟਨ ਦਾ ਹੱਥ? ਸੁਖਬੀਰ ਬਾਦਲ ਦਾ ਦਾਅਵਾ
ਏਬੀਪੀ ਸਾਂਝਾ
Updated at:
04 Dec 2019 01:50 PM (IST)
ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵਿੱਚ ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਤਾਂ ਕੀਤਾ ਹੈ ਪਰ ਸਾਰਾ ਭਾਂਡਾ ਕੈਪਟਨ ਸਰਕਾਰ ਸਿਰ ਭੰਨ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਨਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਲੱਗੀ ਹੈ ਪਰ ਸੜ ਕੁਝ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ।
- - - - - - - - - Advertisement - - - - - - - - -