ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Controversy Over Balwant Singh Rajoana: ਸਾਬਕਾ ਸੀਐਮ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਭੜਕ ਗਏ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਰਾਜੋਆਣਾ ਨੂੰ ਪਾਰਟੀ ਦਾ ਮੁਖੀ ਬਣਾ ਲੈਣਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਰਾਜੋਆਣਾ ਨੇ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਅਕਾਲੀ ਦਲ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਬਾਦਲ ਨੇ ਕਿਹਾ ਕਿ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਇਹ ਉਹ ਸਿੱਖ ਕੈਦੀ ਸੀ ਜਿਨ੍ਹਾਂ ਨੇ 20 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟ ਲਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਰਾਜੋਆਣਾ ਦੀ ਰਿਹਾਈ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।
ਇਸ ਮਾਮਲੇ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ ਜੋ ਦੇਸ਼ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਬੰਬ ਨਾਲ 17 ਹੋਰ ਲੋਕਾਂ ਨੂੰ ਮਾਰਨ ਵਾਲਾ ਅੱਤਵਾਦੀ ਦੀ ਰਿਹਾਈ ਦੀ ਮੰਗ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਦੱਸੋ ਇਸ ਪਿੱਛੇ ਉਨ੍ਹਾਂ ਦੀ ਕੀ ਮਜਬੂਰੀ ਹੈ। ਮੈਨੂੰ ਲੱਗਦਾ ਹੈ ਕਿ ਸੁਖਬੀਰ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਉਨ੍ਹਾਂ ਦੇ ਮਨਸੂਬਿਆਂ ਦੀ ਜਾਂਚ ਕਰਨ ਦੀ ਮੰਗ ਕਰਾਂਗਾ।
ਇਹ ਵੀ ਪੜ੍ਹੋ: ਆਪਣੀ ਹੀ ਮੰਤਰੀ ਖਿਲਾਫ ਬੋਲਣਾ 'ਆਪ' ਲੀਡਰਾਂ ਨੂੰ ਪਿਆ ਮਹਿੰਗਾ, ਤਿੰਨ ਅਹੁਦੇਦਾਰ ਪਾਰਟੀ 'ਚੋਂ ਸਸਪੈਂਡ