Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਮੁਹਿੰਮ ਤੋਂ ਬਾਜ਼ ਆਉਣ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਾਨੂੰਨ ਵਿਵਸਥਾ ਕੰਟਰੋਲ ਹੇਠ ਕਰਨ ਤੇ ਇੰਡਸਟਰੀ ਨੂੰ ਦੇਣ ਲਈ ਢੁੱਕਵੀਂ ਬਿਜਲੀ, ਸਹੂਲਤਾਂ ਮੁਹੱਈਆ ਹੋਣ ’ਤੇ ਹੀ ‘ਨਿਵੇਸ਼ ਪੰਜਾਬ ਸੰਮੇਲਨ’ ਕਰਵਾਉਣ। 


ਇਹ ਵੀ ਪੜ੍ਹੋ: 'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸੀਐਮ ਭਗਵੰਤ ਮਾਨ ਦਾ ਐਲਾਨ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ 'ਤੇ ਕੋਈ ਰਹਿਮ ਜਾਂ ਤਰਸ ਨਹੀਂ...


ਮੁਹਾਲੀ ਵਿਚ ਸ਼ੁਰੂ ਹੋ ਰਹੇ ਦੋ ਰੋਜ਼ਾ ‘ਇਨਵੈਸਟ ਪੰਜਾਬ’ ਸੰਮੇਲਨ ’ਤੇ ਨਿਸ਼ਾਨਾ ਸੇਧਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ  ਮੰਤਰੀ ਨੂੰ ਆਖਿਆ ਕਿ ਉਹ ਝੂਠੇ ਇਸ਼ਤਿਹਾਰਾਂ ’ਤੇ ਜਨਤਾ ਦਾ ਪੈਸਾ ਬਰਬਾਦ ਕਰਨ ਦਾ ਗੁਨਾਹ  ਬੰਦ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਪਰ ਸੂਬੇ ਵਿਚ ਹੁਣ ਬਿਜਲੀ ਦੀ ਘਾਟ ਦਾ ਗੰਭੀਰ ਸੰਕਟ ਚੱਲ ਰਿਹਾ ਹੈ। 





ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਛੇ ਸਾਲਾਂ ਵਿਚ ਇਕ ਵੀ ਨਵਾਂ ਬਿਜਲੀ ਪ੍ਰਾਜੈਕਟ ਨਹੀਂ ਲੱਗਾ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਸੰਮੇਲਨ ਸ਼ੁਰੂ ਕਰ ਕੇ ਅਸੀਂ ਹਜ਼ਾਰਾਂ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ। ਚਾਰ ਤੇ ਛੇ ਮਾਰਗੀ ਸੜਕਾਂ ਬਣਾਈਆਂ, ਹਵਾਈ ਅੱਡੇ ਬਣਾਏ ਤੇ ਵਿਕਾਸ ਵਾਸਤੇ ਢੁੱਕਵਾਂ ਮਾਹੌਲ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੈਂਕੜੇ ਕਰੋੜਾਂ ਰੁਪਏ ਦੇ ਇਸ਼ਤਿਹਾਰ ਮੀਡੀਆ ਅਤੇ ਕੌਮਾਂਤਰੀ ਹਵਾਈ ਅੱਡਿਆਂ ਵਾਸਤੇ ਜਾਰੀ ਕਰਨ ਦੀ ਨਿਖੇਧੀ ਕੀਤੀ।


ਇਹ ਵੀ ਪੜ੍ਹੋ: ਇਨਸਾਨਾਂ ਨੂੰ ਜ਼ੌਂਬੀ ਵਰਗਾ ਬਣਾ ਰਹੇ ਹਨ ਇਹ drug, ਸੜ ਰਹੀਂ ਹੈ ਸਾਰੀ ਚਮੜੀ, ਅਮਰੀਕਾ ਵਿੱਚ ਮਚਿਆ ਤਹਿਲਕਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।