ਸੁਖਬੀਰ ਬਾਦਲ ਦੀ ਚੇਤਾਵਨੀ, ਮਿੱਡੂਖੇੜਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਏਗਾ
ਸੁਖਬੀਰ ਬਾਦਲ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਕਿਹਾ ਕਿ ਇਸ ਨੌਜਵਾਨ ਦੇ ਕਤਲ ਨਾਲ ਪਾਰਟੀ ਨੂੰ ਕਾਫੀ ਨੁਕਸਾਨ ਹੋਇਆ ਹੈ। ਸਾਡਾ ਇਸ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ।
ਸ਼੍ਰੀ ਮੁਕਤਸਰ ਸਾਹਿਬ: ਪਿਛਲੇ ਦਿਨੀਂ ਮੁਹਾਲੀ ਵਿੱਚ ਯੂਥ ਅਕਾਲੀ ਦਲ (Youth Akali Dal) ਦੇ ਲੀਡਰ ਵਿੱਕੀ ਮਿੱਡੂਖੇੜਾ (vicky middukhera) ਦੇ ਹੋਏ ਕਤਲ ਤੋਂ ਬਾਅਦ ਅੱਜ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਪਿੰਡ ਮਿਡੂਖੇੜਾ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal)) ਪਹੁੰਚੇ। ਇੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਇਨਸਾਫ ਦਾ ਭਰੋਸਾ ਦਵਾਇਆ।
ਸੁਖਬੀਰ ਬਾਦਲ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਕਿਹਾ ਕਿ ਇਸ ਨੌਜਵਾਨ ਦੇ ਕਤਲ ਨਾਲ ਪਾਰਟੀ ਨੂੰ ਕਾਫੀ ਨੁਕਸਾਨ ਹੋਇਆ ਹੈ। ਸਾਡਾ ਇਸ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਸੂਬੇ ਦੀ ਸਰਕਾਰ 'ਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੇਰੀ ਹਰ ਰੋਜ ਡੀਜੀਪੀ, ਐਸਐਸਪੀ ਨਾਲ ਗੱਲ ਹੋ ਰਹੀ ਹੈ। ਸਾਡੀ ਸਰਕਾਰ ਆਉਣ 'ਤੇ ਇਹ ਮਾੜੇ ਅਨਸਰ ਬਖਸ਼ੇ ਨਹੀਂ ਜਾਣਗੇ।
ਇਸ ਬਾਰੇ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਫੇਸਬੁੱਕ ਪੇਜ਼ ਉੱਪਰ ਵੀ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪਾਰਟੀ ਲਈ ਹਰ ਪਲ ਹਾਜ਼ਰ ਰਹਿਣ ਵਾਲੇ, ਮੇਰੇ ਛੋਟੇ ਵੀਰ ਵਿੱਕੀ ਮਿੱਡੂ ਖੇੜਾ ਦੇ ਬੇਵਕਤੀ ਦੇਹਾਂਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿੱਕੀ ਦਾ ਕਤਲ ਸਾਰੇ ਸ਼੍ਰੋਮਣੀ ਅਕਾਲੀ ਦਲ ਪਰਿਵਾਰ 'ਤੇ ਹਮਲਾ ਹੈ ਤੇ ਉਸ ਦੇ ਪਰਿਵਾਰ, ਦੋਸਤਾਂ ਤੇ ਅਜ਼ੀਜ਼ਾਂ ਨੂੰ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਸ ਦੇ ਕਾਤਲਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਬੀਜੇਪੀ ਲੀਡਰ ਦਾ ਵੱਡਾ ਦਾਅਵਾ, ਖੇਤੀਬਾੜੀ ਕਾਨੂੰਨ ਵਾਪਸ ਲੈ ਸਕਦੀ ਕੇਂਦਰ ਸਰਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904