ਪੜਚੋਲ ਕਰੋ

ਝੂੰਦਾ ਕਮੇਟੀ ਦੀ ਰਿਪੋਰਟ 'ਚ ਪ੍ਰਧਾਨ ਬਦਲਣ ਦੀ ਗੱਲ ਨਹੀਂ ਹੋਈ , ਸੁਖਬੀਰ ਬਾਦਲ ਪ੍ਰਧਾਨ ਸਨ ਤੇ ਰਹਿਣਗੇ : ਵਲਟੋਹਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ ਪ੍ਰਧਾਨ ਬਦਲਣ ਦੀ ਗੱਲ ਨਹੀਂ ਹੋਈ ਸੀ।

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ ਹੈ। ਉਨ੍ਹਾਂ ਦੱਸਿਆ ਕਿ ਝੂੰਦਾ ਕਮੇਟੀ ਦੀ ਰਿਪੋਰਟ ਵਿਚ ਪ੍ਰਧਾਨ ਬਦਲਣ ਦੀ ਗੱਲ ਨਹੀਂ ਹੋਈ ਸੀ। ਸੁਖਬੀਰ ਸਿੰਘ ਬਾਦਲ ਪ੍ਰਧਾਨ ਸਨ ਤੇ ਰਹਿਣਗੇ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਤੇ ਮਾਣ ਤੇ ਫ਼ਕਰ ਹੈ। ਸ਼੍ਰੋਮਣੀ ਅਕਾਲੀ ਦਲ ਦਾ ਜ਼ਾਪਤਾ ਹੈ ਕੋਈ ਵੀ ਲੀਡਰ ਪਾਰਟੀ ਪਲੇਟਫਾਰਮ 'ਤੇ ਗੱਲ ਕਰੇ, ਬਾਹਰ ਕੋਈ ਗੱਲ ਨਾ ਕਰੇ। ਉਨ੍ਹਾਂ ਕਿਹਾ ਕਿ 
ਜੇਕਰ ਕੋਈ ਪ੍ਰਧਾਨ ਦੇ ਖ਼ਿਲਾਫ਼ ਬੋਲੇਗਾ ਜਾਂ ਬੋਲ ਰਿਹਾ ,ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
 
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ 'ਚ ਅੰਦਰਖਾਤੇ ਵੱਡੀ ਖਿਚੜੀ ਪੱਕ ਰਹੀ ਹੈ ਤੇ ਰੋਜ਼ਾਨਾ ਅਜਿਹੀਆਂ ਮੀਟਿੰਗਾਂ ਹੋ ਰਹੀਆਂ, ਜੋ ਪਾਰਟੀ ਪ੍ਰਧਾਨ ਨੂੰ ਭਰੋਸੇ 'ਚ ਲਏ ਤੋਂ ਬਗੈਰ ਸੀਨੀਅਰ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ। ਅਜਿਹੀ ਹੀ ਮੀਟਿੰਗ ਬੀਤੇ ਦਿਨੀਂ ਅੰਮ੍ਰਿਤਸਰ 'ਚ ਮਰਹੂਮ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਰਵੀਕਰਣ ਸਿੰਘ ਕਾਹਲੋਂ ਦੀ ਰਿਹਾਇਸ਼ 'ਤੇ ਹੋਈ, ਜਿਸ 'ਚ ਹਾਲ ਹੀ 'ਚ ਰਾਸ਼ਟਰਪਤੀ ਦੀਆਂ ਚੋਣਾਂ 'ਚ ਪਾਰਟੀ ਨੂੰ ਬਾਗੀ ਤੇਵਰ ਦਿਖਾਉਣ ਵਾਲੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਸੀਨੀਅਰ ਆਗੂ ਮੌਜੂਦ ਰਹੇ। 
 
 ਹਾਲਾਂਕਿ ਮੀਟਿੰਗ ਤੋੰ ਬਾਹਰ ਆ ਕੇ ਭਾਵੇਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀਂ ਪਾਰਟੀ ਮਜਬੂਤੀ ਲਈ ਮੀਟਿੰਗਾਂ ਕਰ ਰਹੇ ਹਾਂ ਤੇ ਭਵਿੱਖ 'ਚ ਵੀ ਹੋਣਗੀਆਂ ਤੇ ਛੇਤੀ ਹੀ ਪਾਰਟੀ ਪ੍ਰਧਾਨ ਨੂੰ ਮਿਲਣ ਦਾ ਸਮਾਂ ਮੰਗਿਆ ਹੈ ਤੇ ਜੋ ਵਰਕਰਾਂ ਦੀਆਂ ਭਾਵਨਾਵਂ ਹੋਣਗੀਆਂ ,ਉਹ ਪਾਰਟੀ ਪ੍ਰਧਾਨ ਨੂੰ ਦੱਸੀਆਂ ਜਾਣਗੀਆਂ ਕਿਉਂਕਿ ਪੰਜਾਬ ਦੀ ਭਲਾਈ ਲਈ ਅਕਾਲੀ ਦਲ ਦਾ ਮਜਬੂਤ ਹੋਣਾ ਬਹੁਤ ਜਰੂਰੀ ਹੈ। 
 
 ਓਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ। ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।ਕਮੇਟੀ ਦੇ ਹੋਰ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।
 
ਦੱਸ ਦੇਈਏ ਕਿ ਇਸ ਤੋਂ ਕਈ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਝੂੰਦਾ ਕਮੇਟੀ ਦੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਸਮੀਖਿਆ ਕੀਤੀ ਗਈ। ਇਸ ਤੋਂ ਬਾਅਦ ਕਾਨਫਰੰਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਝੂੰਦਾ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਨੇ ਦੱਸਿਆ ਕਿ ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ ਮੰਨੀਆਂ ਹਨ। ਪਾਰਟੀ ਨੂੰ ਅੱਗੇ ਲਿਜਾਉਣ ਲਈ ਚੰਗੇ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਰਿਪੋਰਟ ਦੀਆਂ ਸਿਫਾਰਸ਼ਾਂ ਉਤੇ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਦਿੱਤਾ ਗਿਆ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget