ਗੁਰਸਿੱਖ ਲੜਕੀ ਦੇ ਹੱਕ 'ਚ ਆਏ ਸੁਖਬੀਰ ਬਾਦਲ, ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਕਿਰਪਾਨ ਪਹਿਨਣ ਕਰਕੇ ਅੰਦਰ ਜਾਣ ਤੋਂ ਰੋਕਿਆ, ਸਿੱਖ ਭਾਈਚਾਰੇ 'ਚ ਰੋਸ
Gursikh Girl: ਰਾਜਸਥਾਨ ਵਿੱਚ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ, ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣਾ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ
Rajasthan judicial: ਰਾਜਸਥਾਨ ਵਿੱਚ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ, ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣਾ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।
ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।
ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ
ਇਹ ਵਰਤਾਰੇ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਹੈ। ਸ਼੍ਰੋਮਣੀ ਕਮੇਟੀ ਗੁਰਸਿੱਖ ਲੜਕੀ ਦੇ ਨਾਲ ਹੈ। ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ। ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।
ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਐਂਟਰੀ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ। ਮੁੱਖ ਮੰਤਰੀ ਤੋਂ ਇਹ ਵੀ ਮੰਗ ਹੈ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।
I strongly condemn the deplorable incident in Jodhpur today where Bibi Armanjot Kaur, an advocate & Amrithdari Sikh from Jalandhar, was barred from taking her Judicial Services exam for not parting with her sacred kirpan, a part of Sikh Rehat Maryada. This is an outrage against…
— Sukhbir Singh Badal (@officeofssbadal) June 23, 2024
ਗੁਰਸਿੱਖ ਲੜਕੀ ਦੇ ਹੱਕ ਵਿੱਚ ਆਏ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਦੇ ਵਿੱਚ ਜਲਦੀ ਤੋਂ ਜਲਦੀ ਸਖਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ ਅਤੇ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਦੇਣ ਦੇ ਲਈ ਖਾਸ ਮੌਕਾ ਦੇਣ ਦੀ ਮੰਗ ਕੀਤੀ ਹੈ।
I strongly condemn the deplorable incident in Jodhpur today where Bibi Armanjot Kaur, an advocate & Amrithdari Sikh from Jalandhar, was barred from taking her Judicial Services exam for not parting with her sacred kirpan, a part of Sikh Rehat Maryada. This is an outrage against…
— Sukhbir Singh Badal (@officeofssbadal) June 23, 2024
ਉਨ੍ਹਾਂ ਨੇ ਪੋਸਟ ਕਰਦੇ ਹੋਏ ਲਿਖਿਆ ਹੈ- "ਮੈਂ ਅੱਜ ਜੋਧਪੁਰ (ਰਾਜਸਥਾਨ) ਵਿੱਚ ਵਾਪਰੀ ਇਸ ਨਿੰਦਣਯੋਗ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ ਜਿੱਥੇ ਜਲੰਧਰ ਦੀ ਇੱਕ ਵਕੀਲ ਅਤੇ ਅੰਮ੍ਰਿਤਧਾਰੀ ਸਿੱਖ ਬੀਬੀ ਅਰਮਨਜੋਤ ਕੌਰ ਨੂੰ ਸਿੱਖ ਰਹਿਤ ਮਰਿਯਾਦਾ ਦੇ ਇੱਕ ਅੰਗ, ਪਵਿੱਤਰ ਕਿਰਪਾਨ, ਪਹਿਨਣ ਕਾਰਨ ਨਿਆਂਇਕ ਸੇਵਾਵਾਂ ਦੀ ਪ੍ਰੀਖਿਆ ਦੇਣ ਲਈ ਪ੍ਰੀਖਿਆ ਕੇਂਦਰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਹ ਸਾਡੇ ਧਰਮ ਦੇ ਖਿਲਾਫ ਨਫਰਤ ਦਾ ਪ੍ਰਗਟਾਵਾ ਹੈ। ਮੈਂ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਦੋਸ਼ੀ ਕਰਮੀਆਂ ਵਿਰੁੱਧ ਮਿਸਾਲੀ ਸਜ਼ਾ ਦੇਣ ਦੀ ਕਾਰਵਾਈ ਕਰਨ ਅਤੇ ਬੀਬੀ ਅਰਮਨਜੋਤ ਕੌਰ ਨੂੰ ਪ੍ਰੀਖਿਆ ਵਿੱਚ ਬੈਠਣ ਦਾ ਵਿਸ਼ੇਸ਼ ਮੌਕਾ ਦੇਣ।"