Punjab News: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪੁੱਜੇ।



ਬਰਨਾਲਾ ਚ ਹੋਵੇਗਾ ਆਪ ਦਾ ਆਖ਼ਰੀ ਸਮਾਗਮ


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਬਰਨਾਲਾ ਤੇ ਸੰਗਰੂਰ ਵਿੱਚ ਹੋਇਆ ਹੈ। ਬਰਨਾਲਾ ਜ਼ਿਮਨੀ ਚੋਣ 'ਚ ਲੋਕ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਹਨ ਤੇ ਆਮ ਆਦਮੀ ਪਾਰਟੀ ਦਾ ਆਖਰੀ ਸਮਾਗਮ ਵੀ ਬਰਨਾਲਾ ਜ਼ਿਮਨੀ ਚੋਣ 'ਚ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਕਰੀਬ 3 ਸਾਲ ਹੋ ਗਏ ਹਨ। ਇਨ੍ਹਾਂ 3 ਸਾਲਾਂ ਵਿੱਚ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਦੇ ਕਿਸੇ ਵੀ ਇਲਾਕੇ ਦੀ ਸਾਰ ਨਹੀਂ ਲਈ ਪਰ ਹੁਣ ਅਰਵਿੰਦ ਕੇਜਰੀਵਾਲ ਉਪ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ।



ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਕੀ ਕਿਹਾ ?


ਉਨ੍ਹਾਂ ਕਿਹਾ ਕਿ ਇਨ੍ਹਾਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਨਤਾ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ (Sukhbir badal) ਨੂੰ ਉਦੋਂ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਦੋਂ ਉਨ੍ਹਾਂ ਦੀ ਪਾਰਟੀ ਦੀ ਕੋਰ ਕਮੇਟੀ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸੁਖਬੀਰ ਸਿੰਘ ਬਾਦਲ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਉਪ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।