ਦਰਅਸਲ ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਸੀ। ਮੀਟਿੰਗ ਵਿੱਚ 100 ਤੋਂ ਵੱਧ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦੇ ਸਮੁੱਚੇ ਹੱਕ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਵਾਸਤੇ ਜਨਰਲ ਇਜਲਾਸ ਅੱਜ ਦੁਪਹਿਰ ਇੱਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋਵੇਗਾ, ਜਿਸ ਵਿੱਚ 2019-20 ਵਾਸਤੇ ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਹੋਵੇਗੀ। ਮੌਜੂਦਾ ਸਦਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਬਹੁਮਤ ਹੈ। ਹੁਣ ਤਕ ਕਿਸੇ ਵਿਰੋਧੀ ਧਿਰ ਵਲੋਂ ਇਸ ਚੋਣ ਵਾਸਤੇ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਨਹੀਂ ਕੀਤਾ ਗਿਆ। ਜੇ ਕੋਈ ਉਮੀਦਵਾਰ ਵਿਰੋਧ ਵਿਚ ਮੈਦਾਨ ਵਿੱਚ ਉਤਰਦਾ ਹੈ ਤਾਂ ਫਿਰ ਵੋਟ ਪਰਚੀ ਦੀ ਵਰਤੋਂ ਹੋਵੇਗੀ।