ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਪੈਟਰੋਲ ਅਤੇ ਡੀਜ਼ਲ 'ਤੇ ਕੇਂਦਰੀ ਆਬਕਾਰੀ ਡਿਊਟੀ ਘਟਾਈ ਜਾਵੇ ਤਾਂ ਜੋ ਤੇਲ ਕੀਮਤਾਂ ਘੱਟ ਸਕਣ ਅਤੇ ਕਿਸਾਨਾਂ, ਟਰਾਂਸਪੋਰਟ ਸੈਕਟਰ ਤੇ ਆਮ ਆਦਮੀ ਨੂੰ ਬਹੁਤ ਲੋੜੀਂਦੀ ਰਾਹਤ ਮਿਲ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲੀਅ ਮੰਤਰਾਲੇ ਨੂੰ ਕੇਂਦਰੀ ਆਬਕਾਰੀ ਡਿਊਟੀ ਘਟਾਉਣ ਲਈ ਹਦਾਇਤ ਕਰਨ ਤਾਂ ਜੋ ਤੇਲ ਕੀਮਤਾਂ ਵਿੱਚ ਕਟੌਤੀ ਕੀਤੀ ਜਾ ਸਕੇ।ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵੱਡੇ ਵਾਧੇ ਕਾਰਨ ਕਿਸਾਨ ਜੋ ਕਿ ਸਾਉਣੀ ਦੀ ਫਸਲ ਬੀਜ ਰਹੇ ਹਨ ਤੇ ਪਹਿਲਾਂ ਹੀ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਪ੍ਰਭਾਵਤ ਹਨ।ਉਹਨਾਂ ਕਿਹਾ ਕਿ ਇਸ ਅਣਕਿਆਸੀ ਵਾਧੇ ਕਾਰਨ ਆਮ ਆਦਮੀ ਨੂੰ ਵੀ ਬਹੁਤ ਮਾਰ ਪਈ ਹੈ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ