ਪੜਚੋਲ ਕਰੋ
(Source: ECI/ABP News)
ਸੁਖਬੀਰ ਬਾਦਲ ਦਾ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ, ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਕੇਂਦਰ ਦੀਆਂ ਕਾਰਵਾਈਆਂ
ਕੇਂਦਰ ਦੀ ਮੋਦੀ ਸਰਕਾਰ ਨਾਲ ਨਾਤਾ ਤੋੜਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੁੱਲ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਬੋਲੇ ਹਨ।ਸੁਖਬੀਰ ਨੇ ਕੇਂਦਰ ਸਿਰ ਕਈ ਗੰਭੀਰ ਦੋਸ਼ ਵੀ ਮੜੇ।
![ਸੁਖਬੀਰ ਬਾਦਲ ਦਾ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ, ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਕੇਂਦਰ ਦੀਆਂ ਕਾਰਵਾਈਆਂ Sukhbir Badal accused central government, the actions of the center can spoil the atmosphere of Punjab ਸੁਖਬੀਰ ਬਾਦਲ ਦਾ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ, ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਕੇਂਦਰ ਦੀਆਂ ਕਾਰਵਾਈਆਂ](https://static.abplive.com/wp-content/uploads/sites/5/2020/12/12195528/WhatsApp-Image-2020-12-12-at-11.48.09-AM.jpeg?impolicy=abp_cdn&imwidth=1200&height=675)
ਅੰਮ੍ਰਿਤਸਰ: ਕੇਂਦਰ ਦੀ ਮੋਦੀ ਸਰਕਾਰ ਨਾਲ ਨਾਤਾ ਤੋੜਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੁੱਲ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਬੋਲੇ ਹਨ।ਸੁਖਬੀਰ ਨੇ ਕੇਂਦਰ ਸਿਰ ਕਈ ਗੰਭੀਰ ਦੋਸ਼ ਵੀ ਮੜੇ।ਸੁਖਬੀਰ ਨੇ ਦੋਸ਼ ਲਾਇਆ ਕਿ ਕੇਂਦਰ ਦੀਆਂ ਕਾਰਵਾਈਆਂ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਸਾਲਾਂ ਸਥਾਪਨਾ ਦਿਵਸ, 14 ਦਸੰਬਰ ਨੂੰ ਮਨਾਇਆ ਜਾਵੇਗਾ।ਸ਼ਨੀਵਾਰ ਨੂੰ ਅਕਾਲੀ ਦਲ ਨੇ ਇਸ ਸਬੰਧੀ ਦਰਬਾਰ ਸਾਹਿਬ ਕੰਪਲੈਕਸ 'ਚ ਸਥਿਤ ਸ੍ਰੀ ਅਕਾਲ ਤਖਤ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ। ਇਸ ਅਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਕੇਂਦਰ ਦੇ ਵਜੀਰ ਸਿੱਧਾ ਕਿਸਾਨਾਂ ਨੂੰ ਅੱਤਵਾਦੀ, ਵੱਖਵਾਦੀ ਦੱਸ ਰਹੇ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜੇ ਇਹ ਅੱਤਵਾਦੀ ਹਨ ਤਾਂ ਕੇਂਦਰੀ ਵਜੀਰ ਇਨ੍ਹਾਂ ਨਾਲ ਗੱਲਬਾਤ ਕਿਉਂ ਕਰਦੇ ਹਨ, ਮੀਟਿੰਗਾਂ ਲਈ ਕਿਉਂ ਸੱਦ ਦਿੰਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਅੰਦੋਲਨ ਨੂੰ ਬਦਨਾਮ ਕੀਤਾ ਜਾਵੇ ਤੇ ਇਸੇ ਕਰਕੇ ਅਜਿਹੇ ਸ਼ਬਦਾਂ ਤੇ ਤਸਵੀਰਾਂ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ। ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਪੰਜਾਬ ਤੇ ਹਰਿਆਣਾ ਦਾ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ। ਪਰ ਤੋਮਰ ਨੂੰ ਭੁਲਣਾ ਨਹੀਂ ਚਾਹੀਦਾ ਕਿ ਦੇਸ਼ ਦੇ ਅਨਾਜ 'ਚ 80 ਫੀਸਦੀ ਯੋਗਦਾਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)