ਅੰਮ੍ਰਿਤਸਰ: ਕੇਂਦਰ ਦੀ ਮੋਦੀ ਸਰਕਾਰ ਨਾਲ ਨਾਤਾ ਤੋੜਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੁੱਲ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਬੋਲੇ ਹਨ।ਸੁਖਬੀਰ ਨੇ ਕੇਂਦਰ ਸਿਰ ਕਈ ਗੰਭੀਰ ਦੋਸ਼ ਵੀ ਮੜੇ।ਸੁਖਬੀਰ ਨੇ ਦੋਸ਼ ਲਾਇਆ ਕਿ ਕੇਂਦਰ ਦੀਆਂ ਕਾਰਵਾਈਆਂ ਪੰਜਾਬ ਦਾ ਮਾਹੌਲ ਖਰਾਬ ਕਰ ਸਕਦੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਸਾਲਾਂ ਸਥਾਪਨਾ ਦਿਵਸ, 14 ਦਸੰਬਰ ਨੂੰ ਮਨਾਇਆ ਜਾਵੇਗਾ।ਸ਼ਨੀਵਾਰ ਨੂੰ ਅਕਾਲੀ ਦਲ ਨੇ ਇਸ ਸਬੰਧੀ ਦਰਬਾਰ ਸਾਹਿਬ ਕੰਪਲੈਕਸ 'ਚ ਸਥਿਤ ਸ੍ਰੀ ਅਕਾਲ ਤਖਤ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ। ਇਸ ਅਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਕੇਂਦਰ ਦੇ ਵਜੀਰ ਸਿੱਧਾ ਕਿਸਾਨਾਂ ਨੂੰ ਅੱਤਵਾਦੀ, ਵੱਖਵਾਦੀ ਦੱਸ ਰਹੇ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਜੇ ਇਹ ਅੱਤਵਾਦੀ ਹਨ ਤਾਂ ਕੇਂਦਰੀ ਵਜੀਰ ਇਨ੍ਹਾਂ ਨਾਲ ਗੱਲਬਾਤ ਕਿਉਂ ਕਰਦੇ ਹਨ, ਮੀਟਿੰਗਾਂ ਲਈ ਕਿਉਂ ਸੱਦ ਦਿੰਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਅੰਦੋਲਨ ਨੂੰ ਬਦਨਾਮ ਕੀਤਾ ਜਾਵੇ ਤੇ ਇਸੇ ਕਰਕੇ ਅਜਿਹੇ ਸ਼ਬਦਾਂ ਤੇ ਤਸਵੀਰਾਂ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ। ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਪੰਜਾਬ ਤੇ ਹਰਿਆਣਾ ਦਾ ਨਹੀਂ ਪੂਰੇ ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ। ਪਰ ਤੋਮਰ ਨੂੰ ਭੁਲਣਾ ਨਹੀਂ ਚਾਹੀਦਾ ਕਿ ਦੇਸ਼ ਦੇ ਅਨਾਜ 'ਚ 80 ਫੀਸਦੀ ਯੋਗਦਾਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਹੀ ਹੈ।
ਸੁਖਬੀਰ ਬਾਦਲ ਦਾ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ, ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਕੇਂਦਰ ਦੀਆਂ ਕਾਰਵਾਈਆਂ
ਏਬੀਪੀ ਸਾਂਝਾ
Updated at:
12 Dec 2020 02:26 PM (IST)
ਕੇਂਦਰ ਦੀ ਮੋਦੀ ਸਰਕਾਰ ਨਾਲ ਨਾਤਾ ਤੋੜਣ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੁੱਲ੍ਹ ਕੇ ਕੇਂਦਰ ਸਰਕਾਰ ਦੇ ਖਿਲਾਫ ਬੋਲੇ ਹਨ।ਸੁਖਬੀਰ ਨੇ ਕੇਂਦਰ ਸਿਰ ਕਈ ਗੰਭੀਰ ਦੋਸ਼ ਵੀ ਮੜੇ।
- - - - - - - - - Advertisement - - - - - - - - -