ਪੜਚੋਲ ਕਰੋ
Advertisement
(Source: ECI/ABP News/ABP Majha)
ਢੀਂਡਸਾ ਪਰਿਵਾਰ ਖਿਲਾਫ ਕਾਰਵਾਈ ਲਈ ਇੰਝ ਬਣੀ ਰਣਨੀਤੀ, ਸੁਖਬੀਰ ਬਾਦਲ ਦਾ 'ਗੁਪਤ ਐਕਸ਼ਨ'
ਸ਼੍ਰੋਮਣੀ ਅਕਾਲੀ ਦਲ (ਬ) ਨੇ ਕੌੜਾ ਅੱਕ ਚੱਬ ਕੇ ਹੀ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਢੀਂਡਸਾ ਖਿਲਾਫ ਕਾਰਵਾਈ ਦਾ ਫੈਸਲਾ ਲਿਆ ਹੈ। ਦਿਲਚਸਪ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬਗਾਵਤ ਕਰਨ 'ਤੇ ਟਕਸਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਢੀਂਡਸਾ ਪਿਓ-ਪੁੱਤ ਨੂੰ ਅਜੇ ਮੁਅੱਤਲ ਹੀ ਕੀਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬ) ਨੇ ਕੌੜਾ ਅੱਕ ਚੱਬ ਕੇ ਹੀ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਤੇ ਲਹਿਰਾਗਾਗਾ ਤੋਂ ਪਾਰਟੀ ਵਿਧਾਇਕ ਪਰਮਿੰਦਰ ਢੀਂਡਸਾ ਖਿਲਾਫ ਕਾਰਵਾਈ ਦਾ ਫੈਸਲਾ ਲਿਆ ਹੈ। ਦਿਲਚਸਪ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬਗਾਵਤ ਕਰਨ 'ਤੇ ਟਕਸਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਢੀਂਡਸਾ ਪਿਓ-ਪੁੱਤ ਨੂੰ ਅਜੇ ਮੁਅੱਤਲ ਹੀ ਕੀਤਾ ਹੈ।
ਇਹ ਵੀ ਅਹਿਮ ਹੈ ਕਿ ਢੀਂਡਸਾ ਪਰਿਵਾਰ ਖਿਲਾਫ ਕਾਰਵਾਈ ਲਈ ਅਕਾਲੀ ਦਲ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ ਵੀ ਇੱਕਮਤ ਨਹੀਂ ਸਨ। ਹੋਰ ਤਾਂ ਹੋਰ ਬਿਕਰਮ ਮਜੀਠੀਆ ਵੀ ਸਖਤ ਕਾਰਵਾਈ ਦੇ ਹੱਕ ਵਿੱਚ ਨਹੀਂ ਸਨ। ਸੂਤਰਾਂ ਮੁਤਾਬਕ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਨੋਟਿਸ ਦੇ ਦਿੱਤਾ ਜਾਵੇ ਤਾਂ ਪਾਰਟੀ ਦੇ ਵੀ ਹਿੱਤ ’ਚ ਹੋਵੇਗਾ।
ਇਸ ਤੋਂ ਇਲਾਵਾ ਇਸ ਵਾਰ ਸੁਖਬੀਰ ਬਾਦਲ ਨੇ ਖੁਦ ਫੈਸਲਾ ਨਹੀਂ ਲਿਆ। ਇਸ ਲਈ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੀ ਲੀਡਰਸ਼ਿਪ ਦੀ ਸਹਾਰਾ ਲਿਆ ਗਿਆ ਹੈ। ਪਾਰਟੀ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਕੋਰ ਕਮੇਟੀ ਦੇ ਮੈਂਬਰਾਂ ਤੇ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਨਿਗਰਾਨ ਸਿਕੰਦਰ ਸਿੰਘ ਮਲੂਕਾ ਵੱਲੋਂ ਮੀਟਿੰਗ ਦੌਰਾਨ ਦੋਵਾਂ ਜ਼ਿਲ੍ਹਿਆਂ ਦੇ ਵਰਕਰਾਂ ਤੇ ਆਗੂਆਂ ਦੀਆਂ ਭਾਵਨਾਵਾਂ ਤੇ ਮੰਗ ਪ੍ਰਤੀ ਪਾਰਟੀ ਆਗੂਆਂ ਨੂੰ ਜਾਣੂ ਕਰਾਇਆ ਗਿਆ ਸੀ। ਇਸ ਦੇ ਅਧਾਰ ’ਤੇ ਕੋਰ ਕਮੇਟੀ ਨੇ ਇਹ ਫ਼ੈਸਲਾ ਲਿਆ।
ਕੋਰ ਕਮੇਟੀ ਦੀ ਮੀਟਿੰਗ ਵਿੱਚ ਬੜੀ ਰਣਨੀਤੀ ਨਾਲ ਫੈਸਲਾ ਲਿਆ ਗਿਆ। ਇੱਕ ਪਾਸੇ ਜਿੱਥੇ ਬਿਕਰਮ ਸਿੰਘ ਮਜੀਠੀਆ, ਜਥੇਦਾਰ ਤੋਤਾ ਸਿੰਘ ਤੇ ਗੁਲਜ਼ਾਰ ਸਿੰਘ ਰਣੀਕੇ ਨੇ ਢੀਂਡਸਾ ਪਰਿਵਾਰ ਲਈ ਮੱਠੀ ਸੁਰ ਰੱਖੀ, ਉੱਥੇ ਹੀ ਸੀਨੀਅਰ ਲੀਡਰਾਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਤੇ ਸਿਕੰਦਰ ਸਿੰਘ ਮਲੂਕਾ ਨੇ ਜ਼ੋਰ ਦਿੱਤਾ ਕਿ ਪਿਓ-ਪੁੱਤਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਤੌਰ ’ਤੇ ਇਸ ਮਾਮਲੇ ’ਤੇ ਕੁਝ ਨਹੀਂ ਕਿਹਾ ਤੇ ਹੋਰ ਲੀਡਰਾਂ ਦੇ ਬੋਲਾਂ ’ਤੇ ਹੀ ਫੁੱਲ ਚੜ੍ਹਾਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਦੇਸ਼
ਪੰਜਾਬ
Advertisement