ਚੰਡੀਗੜ੍ਹ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਿਚਾਲੇ ਚੱਲ ਰਹੇ ਤਣਾਅ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਂਟਰੀ ਮਾਰੀ ਹੈ। ਸੁਖਬੀਰ ਬਾਦਲ ਨੇ ਇਸ ਨੂੰ ਸਿਆਸੀ ਰੰਗ ਦਿੰਦਿਆਂ ਇਸ ਮਾਮਲੇ ਨੂੰ ਕਾਂਗਰਸ ਨਾਲ ਜੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਸ਼ਹਿ ਉੱਪਰ ਹੀ ਹੋ ਰਿਹਾ ਹੈ।
ਦਰਅਸਲ ਦਰਬਾਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਰੋਧ ਕੀਤਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਕਰਾਸ ਕੇਸ ਦਰਜ ਕਰਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਇਸ ਮਾਮਲੇ ਵਿੱਚ ਸਿੱਖ ਕਾਰਕੁਨਾਂ ਨੂੰ ਕਾਂਗਰਸ ਸਰਕਾਰ ਦੀ ਸ਼ਹਿ ਪ੍ਰਾਪਤ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਇਸ ਤੱਥ ਨੂੰ ਝੁਠਲਾ ਨਹੀਂ ਸਕਦੀ ਕਿ ਸਤਿਕਾਰ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਦਰਬਾਰ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਹੈ ਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇਸ ਮਾਮਲੇ ਵਿਚ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਪੀੜਤਾਂ ਖ਼ਿਲਾਫ਼ ਹੀ ਕਰਾਸ ਕੇਸ ਦਰਜ ਕਰ ਦਿੱਤਾ ਗਿਆ ਹੈ, ਜੋ ਮੁਲਜ਼ਮਾਂ ਨੂੰ ਬਚਾਉਣ ਦੀ ਕਾਰਵਾਈ ਦਾ ਹਿੱਸਾ ਹੈ।
ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਪੁਲੀਸ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਮਗਵਿੰਦਰ ਸਿੰਘ, ਸੁਰਜੀਤ ਸਿੰਘ ਤੇ ਅਜਾਇਬ ਸਿੰਘ ਤੋਂ ਇਲਾਵਾ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਦੀ ਜੰਗ 'ਚ ਸੁਖਬੀਰ ਬਾਦਲ ਵੀ ਕੁੱਦੇ, ਕਾਂਗਰਸ ਨਾਲ ਜੋੜੇ ਤਾਰ
ਏਬੀਪੀ ਸਾਂਝਾ
Updated at:
28 Oct 2020 11:37 AM (IST)
ਦਰਬਾਰ ਸਾਹਿਬ ਸਮੂਹ ਵਿੱਚ ਪਿਛਲੇ ਦਿਨੀਂ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਗਿਆ ਹੈ। ਇਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਿਰੋਧ ਕੀਤਾ ਹੈ।
- - - - - - - - - Advertisement - - - - - - - - -