Punjab News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ 15 ਦਿਨਾਂ ਦੇ ਸਮੇਂ ਤੋਂ ਬਾਅਦ ਸੁਖਬੀਰ ਬਾਦਲ ਦੀ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਜਿਸ ਤੋਂ ਬਾਅਦ ਸੁਖਬੀਰ ਬਾਦਲ ਦੀ ਪ੍ਰਤੀਕਿਰਿਆ ਆਈ ਹੈ।
Punjab Politics: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਬਾਗੀ ਧੜੇ ਨੇ ਇਸ ਮੁਆਫੀਨਾਮੇ ਵਿੱਚ ਸੁਖਬੀਰ ਬਾਦਲ ਉਪਰ ਵੱਡੇ ਸਵਾਲ ਉਠਾਏ ਹਨ। ਇਸ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।
ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
— Sukhbir Singh Badal (@officeofssbadal) July 16, 2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ… pic.twitter.com/FhF28EkY2w
ਦਰਅਸਲ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ ਸੀ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਤਖ਼ਤਾਂ ਦੇ ਸਮੂਹ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੈਸਲਾ ਲਿਆ ਕਿ ਸੁਖਬੀਰ ਬਾਦਲ ’ਤੇ ਗੰਭੀਰ ਦੋਸ਼ ਲੱਗੇ ਹਨ। ਇਨ੍ਹਾਂ ਵਿੱਚ ਡੇਰਾ ਮੁਖੀ ਦਾ ਪੱਖ ਪੂਰਨਾ, ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚੋਂ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨਾ ਤੇ ਬੇਅਦਬੀ ਦੇ ਮਾਮਲੇ ਪ੍ਰਮੁੱਖ ਹਨ। ਉਨ੍ਹਾਂ ਉਪਰ ਸੁਖਬੀਰ ਬਾਦਲ ਨੂੰ ਆਪਣਾ ਪੱਖ ਪੇਸ਼ ਕਰਨਾ ਹੋਏਗਾ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਣਗੇ।