ਚੰਡੀਗੜ੍ਹ: ਕੇਂਦਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਦੇਸ਼ ਦੇ ਕਿਸਾਨਾਂ ਵਲੋਂ ਕਾਲਾ ਕਾਨੂੰਨ ਕਿਹਾ ਗਿਆ ਹਾ। ਇਨ੍ਹਾਂ ਵਿਰੁਧ ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਰਾਜਨਿਤੀਕ ਪਾਰਟੀਆਂ ਵਲੋਂ ਵਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਬੀਜੇਪੀ ਦੀ ਸਭ ਤੋਂ ਪੁਰਾਣੀ ਭਾਈਵਾਲ ਮੰਨੀ ਜਾਂਦੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਰਾਹ ਵੱਖ ਕਰ ਲਿਆ।
ਇਸੇ ਸਿਲਸਿਲੇ 'ਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਅਕਤੂਬਰ ਨੂੰ ਚੰਡੀਗੜ੍ਹ ਮਾਰਚ ਕਰੇਗਾ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਕਿਸਾਨ ਜੱਥੇਬੰਦੀਆਂ ਅਤੇ ਰਾਜ ਦੇ ਦੋ ਲੱਖ ਲੋਕ ਸ਼ਾਮਲ ਹਨ। ਇਹ ਲੋਕ ਵੱਖ-ਵੱਖ ਕਿਸਾਨ 40 ਹਜ਼ਾਰ ਵਾਹਨਾਂ ਨਾਲ ਮਾਰਚ ਕਰਨਗੇ।
ਦੱਸ ਦਈਏ ਕਿ ਤਿੰਨੋਂ ਤਖ਼ਤਾਂ ਤੋਂ ਸ਼ੁਰੂ ਹੋ ਅਕਾਲੀ ਦਲ ਦਾ ਇਹ ਕਿਸਾਨ ਮਾਰਚ ਸੂਬੇ ਦੇ ਕਈ ਜ਼ਿਲ੍ਹਿਆਂ ਤੋਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਲ ਵਧੇਗਾ। ਇਸ ਰੈਲੀ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਣਗੇ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨ ਮਾਰਚ ਦੀ ਅਗਵਾਈ ਕਰਨਗੇ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾ ਕਿਸਾਨ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ, ਮੁੱਲਾਂਪੁਰ ਹੋ ਕੇ ਚੰਡੀਗੜ੍ਹ ਵਿਖੇ ਖ਼ਤਮ ਹੋਏਗਾ।
ਉਨ੍ਹਾਂ ਦੱਸਿਆ ਕਿ ਇਹ ਮਾਰਚ ਤਲਵੰਡੀ ਸਾਬੋ ਤੋਂ ਮੋਡਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ, ਜ਼ੀਰਕਪੁਰ, ਚੰਡੀਗੜ੍ਹ ਜਾਏਗਾ। ਦੂਜੀ ਮਾਰਚ ਜਿਸ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਕਰਨਗੇ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਵੇਰੇ 8 ਵਜੇ ਸ਼ੁਰੂ ਹੋਏਗਾ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏਗਾ ਜੋ ਸ਼੍ਰੋਮਣੀ ਦਲ ਦੇ ਪ੍ਰਧਾਨ ਵਲੋਂ ਕੱਢੇ ਗਏ ਕਿਸਾਨ ਮੋਰਚੇ ਨੂੰ ਰੋਪੜ ਵਿਖੇ ਦੁਪਹਿਰ 1 ਵਜੇ ਮਿਲੇਗਾ। ਇਸ ਤੋਂ ਬਾਅਦ ਤਿੰਨੋਂ ਮੋਰਚੇ ਚੰਡੀਗੜ੍ਹ ਵਲ ਵਧਣਗੇ। ਜਿੱਥੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਾਸ਼ਟਰਪਤੀ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904