Lok Sabha Election: ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਆਪਣੇ ਭਾਈਏ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਅਗਲੀ ਵਾਰੀ ਮਜੀਠੀਆ ਵੱਲੋਂ ਆਪਣੇ ਭਾਈਏ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ’ਚੋਂ ਕੱਢਣ ਦੀ ਹੈ।
ਹਲਕਾ ਰਾਜਾਸਾਂਸੀ ਤੇ ਅਟਾਰੀ ਵਿੱਚ ਸੋਮਵਾਰ ਨੂੰ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਜੀਜਾ ਸਾਲਿਆਂ ਦੀ ਖੇਡ ਚੱਲ ਰਹੀ ਹੈ ਤੇ ਇਹ ਸਭ ਕੁਰਸੀ ਦੇ ਮੋਹ ਕਰਕੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਰ੍ਹਾਂ ਅਕਾਲੀ ਦਲ ਵਿੱਚ ਵੀ ਘਮਸਾਣ ਪਿਆ ਹੋਇਆ ਹੈ ਤੇ ਹੁਣ ਅਗਲਾ ਨੰਬਰ ਮਜੀਠੀਆ ਵੱਲੋਂ ਸੁਖਬੀਰ ਬਾਦਲ ਦਾ ਲਗਾਇਆ ਜਾਵੇਗਾ।
ਭਾਜਪਾ ’ਤੇ ਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਭਾਜਪਾ ਹਰ ਪੰਜ ਸਾਲ ਬਾਅਦ ਝੂਠ ਦੀ ਦੁਕਾਨ ਖੋਲ੍ਹ ਕੇ ਲੋਕਾਂ ਨੂੰ ਜੁਮਲੇ ਸੁਣਾਉਂਦੀ ਹੈ ਤੇ ਫਿਰ ਰਫ਼ੂ ਚੱਕਰ ਹੋ ਜਾਦੀ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਦਾ ਕੋਈ ਵੀ ਦਾਅ ਨਹੀਂ ਚੱਲਿਆ ਤਾਂ ਧਰਮ ਦੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਤਰ੍ਹਾਂ ਅਕਾਲੀ ਦਲ ਵਿੱਚ ਵੀ ਘਮਸਾਣ ਪਿਆ ਹੋਇਆ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਦੇ ਕੰਮਾਂ ਤੋਂ ਸੰਤੁਸ਼ਟ ਹੈ ਤੇ ਇਨ੍ਹਾਂ ਚੋਣਾਂ ਵਿੱਚ ਸਾਰੇ 13 ਉਮੀਦਵਾਰ ਜਿੱਤਣ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੇ ਭਵਿੱਖ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਬਹੁਤ ਜ਼ਰੂਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ