ਚੰਡੀਗੜ੍ਹ: ਕੋਰੋਨਾ ਕਾਲ ਦੌਰਾਨ ਸ੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸੂਬੇ 'ਚ 13 ਹਜ਼ਾਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ ਅਤੇ ਮੁੱਖ ਮੰਤਰੀ ਨੂੰ ਆਪਣੀ ਜਾਨ ਬਚਾਉਣ ਦੀ ਪਈ ਹੋਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਬਨਿਟ ਮੀਟਿੰਗ ਬੁਲਾਉਣ ਤੇ 1 ਹਜ਼ਾਰ ਕਰੋੜ ਰੁਪਏ ਵੈਕਸੀਨ ਖਰੀਦਣ ਲਈ ਐਲੋਕੇਟ ਕਰਨ।ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਵੈਕਸੀਨ ਦੀ ਨਹੀਂ ਪੈਸੇ ਦੀ ਕਮੀ ਹੈ।ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਲਾਈਫ ਸੇਵਿੰਗ ਦਵਾਈਆਂ ਤੇ ਲਗਾ ਜੀਐਸਟੀ ਖ਼ਤਮ ਕਰਨ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਕੋਰੋਨਾ ਮਗਰੋਂ ਬਲੈਕ ਫੰਗਸ ਦੇ ਆ ਰਹੇ ਕੇਸਾਂ ਨੂੰ ਵੇਖਦੇ ਹੋਏ ਬਾਦਲ ਨੇ ਕਿਹਾ ਕਿ "ਬਲੈਕ ਫ਼ੰਗਸ ਟੀਕਾ ਉਪਲੱਬਧ ਨਹੀਂ ਹੈ।ਸਿਹਤ ਮੰਤਰੀ ਨੂੰ ਉੱਥੇ ਭੇਜੋ ਜਿੱਥੇ ਬਲੈਕ ਫੰਗਸ ਦਾ ਟੀਕਾ ਹੈ।ਉਥੋਂ ਲੈ ਕੇ ਆਉਣ।"

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

 

ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ