ਚੰਡੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਖਬੀਰ ਬਾਦਲ 'ਵਕਤੋਂ ਖੁੰਝੀ ਡੂਮਣੀ' ਦੀ ਕਹਾਵਤ ਵਾਂਗ ਹੁਣ ਅਤਾਲ-ਪਤਾਲ ਬੋਲ ਰਹੇ ਹਨ। ਅਸਲ ਵਿੱਚ ਮੋਦੀ ਸਰਕਾਰ ਨੇ ਜਿਸ ਸਮੇਂ ਇਹ ਕਿਸਾਨ ਤੇ ਖੇਤੀਬਾੜੀ ਵਿਰੋਧੀ ਆਰਡੀਨੈਂਸ ਮੰਤਰੀ ਮੰਡਲ ਦੀ ਬੈਠਕ 'ਚ ਪੇਸ਼ ਕੀਤੇ ਸਨ, ਬਾਦਲਾਂ ਨੂੰ ਉਸੇ ਵਕਤ ਸਖ਼ਤ ਵਿਰੋਧ ਕਰਕੇ ਮੋਦੀ ਦੀ ਤਾਨਾਸ਼ਾਹੀ ਰੋਕਣੀ ਚਾਹੀਦੀ ਸੀ।
ਫਸਲਾਂ ਦੇ ਭਾਅ 'ਤੇ ਕਸੂਤੇ ਘਿਰੇ ਸੁਖਬੀਰ ਬਾਦਲ ਦਾ ਕਿਸਾਨਾਂ ਨੂੰ ਆਫਰ
'ਆਪ' ਲੀਡਰਾਂ ਨੇ ਸਵਾਲ ਉਠਾਇਆ ਕਿ ਅਜਿਹਾ ਕਰਕੇ ਬਾਦਲ ਪਰਿਵਾਰ ਹਰਸਿਮਰਤ ਬਾਦਲ ਦੀ ਕੁਰਸੀ ਨੂੰ ਖ਼ਤਰੇ 'ਚ ਨਹੀਂ ਪਾਉਣਾ ਚਾਹੁੰਦਾ ਸੀ। ਉਧਰ, ਬਤੌਰ ਕੇਂਦਰੀ ਮੰਤਰੀ ਹਰਸਿਮਰਤ ਨੇ ਵੀ ਅੰਬਾਨੀ-ਅੰਡਾਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤਾਂ ਦੀ ਪੂਰਤੀ ਕਰਦੇ ਇਨ੍ਹਾਂ ਖੇਤੀਬਾੜੀ ਵਿਰੋਧੀ ਆਰਡੀਨੈਂਸਾਂ 'ਤੇ ਖ਼ੁਦ ਵੀ ਦਸਤਖ਼ਤ ਕਰ ਦਿੱਤੇ। ਹਰਪਾਲ ਚੀਮਾ ਨੇ ਕਿਹਾ ਕਿ ਜਿਹੜਾ ਟੱਬਰ ਇੱਕ ਵਜ਼ੀਰੀ ਲਈ ਪੰਜਾਬ ਤੇ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਆੜ੍ਹਤੀਆਂ-ਮੁਨੀਮਾਂ, ਪੱਲੇਦਾਰਾਂ ਤੇ ਟਰਾਂਸਪੋਰਟਰਾਂ ਦੇ ਹਿਤਾਂ ਨੂੰ ਸੂਲੀ ਚਾੜ੍ਹ ਸਕਦਾ ਹੈ, ਉਹ ਹੁਣ ਹੋਰ ਕਿਹੜੀ 'ਕੁਰਬਾਨੀ' ਦੇਣ ਦੀਆਂ ਗੱਲਾਂ ਕਰ ਰਿਹਾ ਹੈ।
ਕਾਂਗਰਸ ਨੇ ਘੜੀ ਸੁਖਬੀਰ ਬਾਦਲ ਨੂੰ ਧੋਬੀ ਪਟਕੇ ਦੀ ਰਣਨੀਤੀ, ਇੱਕ ਤੀਰ ਨਾਲ ਕਈ ਨਿਸ਼ਾਨੇ
ਚੀਮਾ ਨੇ ਸੁਖਬੀਰ ਬਾਦਲ ਨੂੰ ਮੁਖ਼ਾਤਬ ਹੁੰਦਿਆਂ ਕਿਹਾ, ''ਗੱਲਾਂ ਤੋਂ ਇੰਜ ਲੱਗਦਾ ਹੈ ਜਿਵੇਂ ਤੁਸੀਂ (ਸੁਖਬੀਰ) 'ਕੁਰਬਾਨੀ' ਸ਼ਬਦ ਦੇ ਅਰਥਾਂ, ਅਹਿਮੀਅਤ ਤੇ ਇਤਿਹਾਸ ਤੋਂ ਬਿਲਕੁਲ ਕੋਰੇ ਹੋ। ਕ੍ਰਿਪਾ ਕਰਕੇ ਕਿਸੇ ਪੁਰਾਣੇ ਤੇ ਸੱਚੇ-ਸੁੱਚੇ ਅਕਾਲੀ ਕੋਲੋਂ ਪਹਿਲਾਂ 'ਕੁਰਬਾਨੀ' ਸ਼ਬਦ ਦੇ ਮਤਲਬ ਤੇ ਮਕਸਦਾਂ ਬਾਰੇ ਸਮਝੋ। ਫਿਰ ਪਤਾ ਲੱਗੇਗਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕਿੰਨੇ ਸੰਘਰਸ਼ਾਂ ਤੇ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਜਿਸ ਨੂੰ ਅੱਜ ਬਾਦਲ ਪ੍ਰਾਈਵੇਟ ਲਿਮਟਿਡ ਕੰਪਨੀ ਬਣਾ ਕੇ ਰੱਖ ਦਿੱਤਾ ਹੈ।''
ਸੁਖਬੀਰ ਬਾਦਲ ਦੀ ਕਿਸਾਨਾਂ ਨੂੰ ਪੇਸ਼ਕਸ਼ ਦਾ 'ਆਪ' ਨੇ ਉਡਾਇਆ ਮਜ਼ਾਕ
ਏਬੀਪੀ ਸਾਂਝਾ
Updated at:
20 Jul 2020 04:52 PM (IST)
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਆਰਡੀਨੈਂਸਾਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਕੋਲੋਂ ਸਪਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਸਾਰੀਆਂ ਪਾਰਟੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਪੇਸ਼ਕਸ਼ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਜ਼ਾਕ ਉਡਾਇਆ ਹੈ।
- - - - - - - - - Advertisement - - - - - - - - -