ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੁਣਨ ਦੇ ਅਧਿਕਾਰ ਪਾਰਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਚੰਡੀਗੜ੍ਹ ਵਿੱਚ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਪਾਰਟੀ ਸਰਪ੍ਰਸਤ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਆਉਂਦੇ ਦਿਨਾਂ ’ਚ ਹੋਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 6 ਦਸੰਬਰ ਨੂੰ ਮੋਗਾ ’ਚ ਵੱਡੀ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ। ਪਾਰਟੀ ਦੇ ਜਨਰਲ ਸਕੱਤਰ ਅਤੇ ਤਰਜਮਾਨ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ 23 ਅਕਤੂਬਰ ਨੂੰ ਅੰਮ੍ਰਿਤਸਰ ’ਚ ਜੰਗੀ ਯਾਦਗਾਰ ਦਾ ਉਦਘਾਟਨ ਕੀਤਾ ਜਾਏਗਾ ਜਿਸ ਵਿੱਚ ਸੁਰੱਖਿਆ ਸੈਨਾਵਾਂ ਨਾਲ ਸਬੰਧਤ ਜਰਨੈਲ ਅਤੇ ਹੋਰ ਮਾਨ ਸਨਮਾਨ ਪ੍ਰਾਪਤ ਫ਼ੌਜੀ ਹਸਤੀਆਂ ਭਾਗ ਲੈਣਗੀਆਂ।

ਇਸੇ ਤਰ੍ਹਾਂ 25 ਅਕਤੂਬਰ ਨੂੰ ਦਰਬਾਰ ਸਾਹਿਬ ਕੰਪਲੈਕਸ ’ਚ ਪਲਾਜ਼ਾ ਦਾ ਉਦਘਾਟਨ ਕੀਤਾ ਜਾਵੇਗਾ। ਪੰਜਾਬ ਦਿਵਸ ਸਮਾਗਮਾਂ ਦੀ ਸ਼ੁਰੂਆਤ ਵੀ ਅੰਮ੍ਰਿਤਸਰ ਤੋਂ ਹੋਵੇਗੀ। ਉਸ ਦਿਨ ਰਣਜੀਤ ਐਵਿਨਿਊ ’ਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜੰਗੇ ਆਜ਼ਾਦੀ ਯਾਦਗਾਰ ਦਾ ਉਦਘਾਟਨ 6 ਨਵੰਬਰ ਨੂੰ ਕੀਤਾ ਜਾਵੇਗਾ
-